ਪੋਜੇਵਾਲ ਸਰਾਂ, 27 ਸਤੰਬਰ (ਨਵਾਂਗਰਾਈਾ)-ਇੰਟਰਨੈਸ਼ਨਲ ਐਸੋਸੀਏਸ਼ਨ ਆਫ ਲਾਇਨਜ਼ ਕਲੱਬ ਮੁਕੰਦਪੁਰ ਡਿਸਟਿਕ 321 ਡੀ ਵਲੋਂ ਅਧਿਆਪਕ ਦਿਵਸ ਮੌਕੇ ਕਰਵਾਏ ਇਕ ਸਮਾਗਮ ਦੌਰਾਨ ਬਲਾਕ ਸੜੋਆ ਦੇ ਚਾਰ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਬਦਲੇ ਸਨਮਾਨਿਤ ਕੀਤਾ | ਬਲਾਕ ਸੜੋਆ ਦੇ ਜਿਹਨਾਂ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ਹੈ, ਉਨ੍ਹਾਂ ਵਿਚ ਵਿਜੇ ਕੁਮਾਰ ਈ. ਟੀ. ਟੀ. ਸ. ਪ. ਸ. ਕਰੀਮਪੁਰ ਚਾਹਵਾਲਾ, ਕੁਲਵਿੰਦਰ ਕੌਰ ਈ. ਟੀ. ਟੀ. ਸ. ਪ. ਸ. ਕਰੀਮਪੁਰ ਚਾਹਵਾਲਾ, ਦਰਸ਼ਨਾ ਦੇਵੀ ਹਿੰਦੀ ਅਧਿਆਪਕਾ ਸ. ਮਿ. ਸ. ਕਰੀਮਪੁਰ ਚਾਹਵਾਲਾ, ਰਿੰਪੀ ਈ. ਟੀ. ਟੀ. ਸ. ਪ. ਸ. ਸਿਆਣਾ ਨੂੰ ਸਨਮਾਨਿਤ ਕੀਤਾ | ਇਸ ਮੌਕੇ ਇਨ੍ਹਾਂ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਲੱਬ ਦੇ ਸਕੱਤਰ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫਸਰ ਅਮਰਜੀਤ ਖਟਕੜ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੇ ਮਿਹਨਤ ਕਰਕੇ ਆਪਣੇ ਸਕੂਲਾਂ ਦੀ ਨੁਹਾਰ ਬਦਲੀ ਹੈ ਤੇ ਬੱਚਿਆਂ ਨੂੰ ਸਖ਼ਤ ਮਿਹਨਤ ਕਰਵਾਈ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਕਰੀਮਪੁਰ ਚਾਹਵਾਲਾ ਨੂੰ ਸਕੂਲ ਅਧਿਆਪਕਾਂ ਵਲੋਂ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਏ. ਸੀ. ਸਕੂਲ ਬਣਾਇਆ |