ਨਵਾਂਸ਼ਹਿਰ, 27 ਸਤੰਬਰ (ਹਰਮਿੰਦਰ ਸਿੰਘ ਪਿੰਟੂ)ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ 321-ਡੀ ਦੇ ਪ੍ਰਧਾਨ ਤੇ ਕਲਾਕਾਰ ਸੰਗੀਤ ਸਭਾ ਦੇ ਪ੍ਰਧਾਨ ਵੈਦ ਲਖਵਿੰਦਰ ਸਿੰਘ ਸੂਰਾਪੁਰੀਆ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਓ ਸਾਰੇ ਰਲ ਕੇ ਹੜ੍ਹ ਪੀੜਤਾਂ ਦੀ ਡੱਟ ਕੇ ਸਹਾਇਤਾ ਕਰੀਏ ਕਿਉਂਕਿ ਪਿਛਲੇ ਦਿਨੀਂ ਹੜ੍ਹਾਂ ਨਾਲ ਬਹੁਤ ਭਾਰੀ ਤਬਾਹੀ ਹੋਈ ਹੈ ਲੋਕ ਘਰਾਂ ਤੋਂ ਬੇਘਰ ਹੋ ਗਏ, ਲੋਕਾਂ ਦੇ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਤੇ ਪਸ਼ੂਆਂ ਦਾ ਬਹੁਤ ਨੁਕਸਾਨ ਹੋਇਆ | ਸੋ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਹੜ੍ਹ ਪੀੜਤਾਂ ਦੀ ਡੱਟ ਕੇ ਸਹਾਇਤਾ ਕਰੀਏ ਕਿਉਂਕਿ ਆਪਣੇ ਹੀ ਆਪਣਿਆਂ ਦੇ ਕੰਮ ਆਉਂਦੇ ਹਨ | ਲਖਵਿੰਦਰ ਸਿੰਘ ਸੂਰਾਪੁਰੀ ਨੇ ਦੱਸਿਆ ਕਿ ਲਾਇਨਜ਼ ਕਲੱਬ ਗੋਲਡ ਬੰਦਗੀ ਵਲੋਂ ਕੈਸ਼ੀਅਰ ਜਸਪਾਲ ਸਿੰਘ ਲੌਂਗੀਆ ਦੇ ਯਤਨਾ ਸਦਕਾ ਅਦਾਰਾ 'ਅਜੀਤ' ਵਲੋਂ ਜੋ ਹੜ੍ਹ ਪੀੜਤਾਂ ਦੀ ਮਦਦ ਲਈ ਲਹਿਰ ਸ਼ੁਰੂ ਕੀਤੀ ਗਈ ਹੈ ਉਸ ਵਿਚ ਵੀ ਕਲੱਬ ਵਲੋਂ ਵਡਮੁੱਲਾ ਯੋਗਦਾਨ ਪਾਇਆ ਗਿਆ ਹੈ | ਇਸ ਮੌਕੇ ਅਵਤਾਰ ਸਿੰਘ ਯੂ. ਐਸ. ਏ., ਸੈਕਟਰੀ ਰਜਿੰਦਰ ਸਿੰਘ ਸੈਦਪੁਰੀ, ਡਾਇਰੈਕਟਰ ਬਲਵੀਰ ਸਿੰਘ ਪੂਨੀ, ਕੁਲਵੰਤ ਸਿੰਘ ਸੈਣੀ, ਸੁਖਵਿੰਦਰ ਸਿੰਘ, ਪਵਨ ਕੁਮਾਰ, ਮਨਜੀਤ ਸਿੰਘ ਪੰਮਾ, ਵਰਿੰਦਰ ਸਿੰਘ, ਹਰਦੀਪ ਸਿੰਘ ਦੀਪਾ ਤੇ ਹੋਰ ਕਲੱਬ ਦੇ ਦੂਸਰੇ ਮੈਂਬਰ ਵੀ ਹਾਜ਼ਰ ਸਨ |