21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਜ਼ਿਲ੍ਹਾ ਨੰਬਰਦਾਰ ਯੂਨੀਅਨ ਨੇ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 28-09-2025
ਨਵਾਂਸ਼ਹਿਰ, 27 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਪ੍ਰਧਾਨ ਮੇਜਰ ਲਾਲ ਕੈਂਥ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਵਿਖੇ ਕੀਤੀ ਗਈ | ਜਿਸ 'ਚ ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ਤਾਜਪੁਰ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਮੌਕੇ ਸਰਕਾਰ ਪ੍ਰਤੀ ਨੰਬਰਦਾਰਾਂ 'ਚ ਭਾਰੀ ਰੋਸ ਪਾਇਆ | ਜਾਣਕਾਰੀ ਦਿੰਦੇ ਹੋਏ ਹਰਵੰਤ ਸਿੰਘ ਤਾਜਪੁਰ ਨੇ ਦੱਸਿਆ ਕਿ ਮਾਨ ਸਰਕਾਰ ਨੇ ਨੰਬਰਦਾਰਾਂ ਨਾਲ ਵਾਇਦਾ ਕੀਤਾ ਸੀ ਕਿ ਅਸੀਂ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ 'ਤੇ ਪੂਰੀਆਂ ਕਰਾਂਗੇ, ਜਿਸ ਵਿਚ ਮੁੱਖ ਮੰਗਾਂ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇਗੀ ਤੇ ਮਾਣ ਭੱਤੇ ਵਿਚ ਵਾਧਾ ਕੀਤਾ ਜਾਵੇਗਾ | ਪਰ ਹੁਣ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਨੰਬਰਦਾਰਾਂ ਵਿਚ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੀ ਅਗਵਾਈ ਵਿਚ ਮਾਨ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸਵਰਨ ਸਿੰਘ ਕਾਹਮਾ, ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ਤਾਜਪੁਰ, ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ, ਸੀਨੀਅਰ ਕੈਸ਼ੀਅਰ ਰਾਵਲ ਸਿੰਘ ਮੁਬਾਰਕਪੁਰ, ਕੈਸ਼ੀਅਰ ਹਰਜਸਦੇਵ ਸਿੰਘ ਸ਼ਾਹਪੁਰ ਪੱਟੀ, ਪ੍ਰੈੱਸ ਸਕੱਤਰ ਸੁਰਜੀਤ ਰਾਮ ਸਲੋਹ, ਨੰਬਰਦਾਰ ਹੁਕਮ ਚੰਦ ਬੇਗੋਵਾਲ, ਹਰਮੇਸ਼ ਕੁਮਾਰ ਪੱਲੀਆਂ, ਸੀਨੀਅਰ ਜਰਨਲ ਸਕੱਤਰ ਵਿਮਲ ਕੁਮਾਰ ਰਾਹੋਂ, ਉਕਾਰ ਸਿੰਘ ਕੰਗ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁੱਲਪੁਰ ਦੇ ਛਿੰਝ ਮੇਲੇ 'ਚ ਪਟਕੇ ਦੀ ਕੁਸ਼ਤੀ ਲਾਲੀ ਫਗਵਾੜਾ ਨੇ ਜਿੱਤੀ <br/> ਅਗਲੀ ਖ਼ਬਰ ਆਓ ਸਾਰੇ ਰਲ ਕੇ ਹੜ੍ਹ ਪੀੜਤਾਂ ਦੀ ਡਟ ਕੇ ਸਹਾਇਤਾ ਕਰੀਏ-ਸੂਰਾਪੁਰੀ <br/>
Ad Position 24