21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਨੂੰ ਲੈ ਕੇ ਕਾਂਗਰਸ ਸੇਵਾ ਦਲ ਦੀ ਇਕੱਤਰਤਾ <br/>

Ad Position 21
No active advertisement
ਅਜੀਤ ਡੈਸਕ 28-09-2025
ਟੱਪਰੀਆਂ ਖੁਰਦ, 27 ਸਤੰਬਰ (ਬਲਵਿੰਦਰ ਨਾਨੋਵਾਲੀਆ)-ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਸੰਬੰਧੀ ਪਾਰਟੀ ਦੇ ਸੇਵਾ ਦਲ ਦੀ ਵਿਸ਼ੇਸ਼ ਇਕੱਤਰਤਾ ਪਿੰਡ ਖਰੌੜ ਵਿਖੇ ਸਤਵਿੰਦਰ ਰੱਕੜ ਬਲਾਕ ਪ੍ਰਧਾਨ ਸੇਵਾ ਦਲ ਸੜੋਆ ਦੀ ਪ੍ਰਧਾਨਗੀ ਹੇੇਠ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਸਮੁੱਚੇ ਵਰਗ ਦਾ ਜੇਕਰ ਕੋਈ ਪਾਰਟੀ ਵਿਕਾਸ ਕਾਰਜ ਕਰ ਸਕਦੀ ਹੈ, ਤਾਂ ਉਹ ਕਾਂਗਰਸ ਪਾਰਟੀ ਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਜ ਭਾਗ ਅੰਦਰ ਸਥਾਨਕ ਵਿਧਾਨ ਸਭਾ ਹਲਕੇ ਦਾ ਜੋ ਵਿਕਾਸ ਹੋਇਆ, ਉਹ ਲੋਕਾਂ ਦੇ ਸਾਹਮਣੇ ਹੈ | ਉਨ੍ਹਾਂ ਕਿਹਾ ਕਿ ਚੌਧਰੀ ਦਰਸ਼ਨ ਲਾਲ ਮੰਗੂਪੁਰ ਸਾਬਕਾ ਵਿਧਾਇਕ ਦੇ ਸਾਸ਼ਨ ਕਾਲ ਦੌਰਾਨ ਇਲਾਕੇ ਦੇ ਜੋ ਵਿਕਾਸ ਕਾਰਜ ਹੋਏ, ਉਹ ਆਪਣੇ ਆਪ ਵਿਚ ਇਕ ਮਿਸਾਲ ਹੈ | ਉਨ੍ਹਾਂ ਕਿਹਾ ਕਿ ਬੇਸ਼ੱਕ ਸੂਬੇ ਅੰਦਰੋਂ ਕਾਂਗਰਸ ਪਾਰਟੀ ਦਾ ਸ਼ਾਸ਼ਨ ਖਤਮ ਹੋਏ ਨੂੰ ਕਰੀਬ ਤਿੰਨ ਸਾਲ ਤੋਂ ਵੱਧ ਸਮਾਂ ਹੋ ਗਿਆ, ਪਰ ਹਲਕੇ ਦੇ ਬਹੁਤੇ ਪਿੰਡਾਂ ਅੰਦਰ ਅੱਜ ਵੀ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਸਿਫਾਰਸ਼ ਨਾਲ ਜੋ ਫੰਡ ਵਿਕਾਸ ਕਾਰਜਾਂ ਲਈ ਭੇਜੇ ਗਏ ਸਨ, ਉਨ੍ਹਾਂ ਫੰਡਾਂ ਨਾਲ ਹੀ ਵਿਕਾਸ ਕਾਰਜ ਅਜੇ ਵੀ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਹਲਕੇ ਅੰਦਰ ਲਿੰਕ ਸੜਕਾਂ ਦਾ ਆਕਾਰ ਵਧਾ ਕੇ 18 ਫੁੱਟ ਸੜਕ ਬਣਾਉਣ ਨਾਲ ਇਲਾਕੇ ਅੰਦਰ ਲੋਕਾਂ ਨੂੰ ਵੱਡੀ ਰਾਹਤ ਮਿਲੀ ਸੀ, ਜਦ ਕਿ ਹੁਣ ਹਲਕੇ ਦੀਆਂ ਲਿੰਕ ਸੜਕਾਂ ਦੀ ਹਾਲਤ ਕਾਫੀ ਖਸਤਾ ਹੋਈ ਪਈ ਹੈ | ਜਿਨ੍ਹਾਂ ਪਿੰਡਾਂ ਦੀਆਂ ਲਿੰਕ ਸੜਕਾਂ 'ਤੇ ਮੁਰੰਮਤ ਦਾ ਕੰਮ ਚੱਲ ਰਿਹਾ ਹੈ, ਉਨ੍ਹਾਂ ਸੜਕ 'ਤੇ ਆਮ ਲੋਕਾਂ ਨੂੰ ਖਿਲਰੇ ਪੱਥਰਾਂ 'ਤੇ ਆਉਣ ਜਾਣ ਵਿੱਚ ਵੱਡੀ ਦਿੱਕਤ ਪੇਸ਼ ਆ ਰਹੀ ਹੈ | ਸਤਵਿੰਦਰ ਰੱਕੜ ਬਲਾਕ ਪ੍ਰਧਾਨ ਨੇ ਕਿਹਾ ਕਿ ਇਸੇ ਕਰਕੇ ਇਲਾਕੇ ਦੇ ਲੋਕ ਕਾਂਗਰਸ ਪਾਰਟੀ ਦਾ ਸ਼ਾਸ਼ਨ ਕਾਲ ਮੁੜ ਤੋਂ ਲਿਆਉਣ ਦਾ ਮਨ ਬਣਾ ਰਹੇ ਹਨ | ਇਸ ਮੌਕੇ ਰਣਜੀਤ ਸਿੰਘ ਮਜਾਰੀ, ਭੁਪਿੰਦਰ ਸਿੰਘ ਪਨੇਸਰ, ਕੁਲਦੀਪ ਕੌਰ ਸਰਪੰਚ, ਜਗਤਾਰ ਸਿੰਘ, ਸੰਦੀਪ ਕੁਮਾਰ, ਬਲਜੀਤ ਸਿੰਘ, ਕਰਨੈਲ ਰਾਮ, ਬਲਜੀਤ ਸਿੰਘ, ਸਤਵਿੰਦਰ ਸਿੰਘ, ਰਜਿੰਦਰ ਪਾਲ, ਰਣਜੀਤ ਅਤੇ ਇੰਦਰਜੀਤ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 69ਵੀਂਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਕਬੱਡੀ ਸਰਕਲ ਸਟਾਈਲ ਕਰੀਮਪੁਰ ਚਾਹਵਾਲਾ ਵਿਖੇ ਸ਼ੁਰੂ <br/> ਅਗਲੀ ਖ਼ਬਰ ਖਾਨਖਾਨਾ ਵਿਖੇ ਸਾਲਾਨਾ ਛਿੰਝ ਮੇਲੇ 'ਚ ਪਟਕੇ ਦੀ ਕੁਸ਼ਤੀ ਮਿਰਜ਼ਾ ਇਰਾਨ ਨੇ ਜਿੱਤੀ <br/>
Ad Position 24