21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਆਭਾ ਅਕਾਊਾਟ ਬਣਾ ਕੇ ਸਰਕਾਰੀ ਹਸਪਤਾਲਾਂ 'ਚ ਕਤਾਰ ਰਹਿਤ ਓ. ਪੀ. ਡੀ. ਰਜਿਸਟ੍ਰੇਸ਼ਨ ਦਾ ਲਾਭ ਉਠਾਓ-ਸਿਵਲ ਸਰਜਨ <br/>

Ad Position 21
No active advertisement
ਅਜੀਤ ਡੈਸਕ 28-09-2025
ਨਵਾਂਸ਼ਹਿਰ, 27 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਸਿਹਤ ਵਿਭਾਗ ਆਯੁਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ ਅਧੀਨ ਇਕ ਡਿਜੀਟਲੀ ਇੰਟੀਗ੍ਰੇਟਿਡ ਈਕੋ-ਸਿਸਟਮ ਰਾਹੀਂ ਹੈਲਥ ਕੇਅਰ ਡਲਿਵਰੀ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿਚ ਕੰਮ ਕਰ ਰਿਹਾ ਹੈ | ਇਸ ਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਦਾ ਆਯੂਸ਼ਮਾਨ ਭਾਰਤ ਹੈਲਥ ਅਕਾਊਾਟ (ਆਭਾ ਆਈ. ਡੀ.) ਕਿਰੀਏਟ ਕਰਨਾ ਹੈ | ਇਸ ਸੰਬੰਧੀ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਆਯੁਸ਼ਮਾਨ ਭਾਰਤ ਹੈਲਥ ਅਕਾਊਾਟ (ਆਭਾ ਆਈ. ਡੀ.) ਦੀ ਮਹੱਤਤਾ, ਇਸ ਬਾਰੇ ਲੋਕਾਂ ਤੱਕ ਜਾਗਰੂਕਤਾ ਫੈਲਾਉਣ ਦੀ ਲੋੜ ਤੇ ਆਈ. ਡੀ. ਬਣਵਾਉਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੀ ਜ਼ਰੂਰਤ ਬਾਰੇ ਦੱਸਿਆ | ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਆਯੁਸ਼ਮਾਨ ਭਾਰਤ ਡਿਜ਼ੀਟਲ ਮਿਸ਼ਨ ਤਹਿਤ ਬਣਾਈ ਜਾ ਰਹੀ ਆਭਾ ਆਈ. ਡੀ. ਹਰ ਨਾਗਰਿਕ ਲਈ ਡਿਜੀਟਲ ਸਿਹਤ ਪਛਾਣ ਹੈ, ਜੋ ਮੈਡੀਕਲ ਰਿਕਾਰਡ ਨੂੰ ਸੁਰੱਖਿਅਤ ਅਤੇ ਸੰਗਠਿਤ ਰੂਪ ਵਿਚ ਇਕੱਠਾ ਕਰਦੀ ਹੈ | ਉਨ੍ਹਾਂ ਦੱਸਿਆ ਕਿ ਆਭਾ ਆਈ. ਡੀ ਭਵਿੱਖ ਦੇ ਸਿਹਤ ਸੰਭਾਲ ਸਿਸਟਮ ਦਾ ਮੂਲ ਆਧਾਰ ਹੈ | ਜਿਵੇਂ ਹਰ ਵਿਅਕਤੀ ਦਾ ਆਧਾਰ ਕਾਰਡ ਹੋਣਾ ਲਾਜ਼ਮੀ ਬਣ ਗਿਆ ਹੈ, ਉਸੇ ਤਰ੍ਹਾਂ ਆਭਾ ਆਈ. ਡੀ. ਵੀ ਹਰ ਵਿਅਕਤੀ ਲਈ ਬਹੁਤ ਜ਼ਰੂਰੀ ਹੋਵੇਗੀ | ਇਹ ਆਈ. ਡੀ. ਸਿਰਫ਼ ਮੈਡੀਕਲ ਰਿਕਾਰਡ ਨੂੰ ਡਿਜੀਟਲ ਰੂਪ ਵਿਚ ਜੋੜਦੀ ਨਹੀਂ, ਸਗੋਂ ਇਲਾਜ ਨੂੰ ਤੇਜ਼, ਸੁਚੱਜਾ ਤੇ ਪ੍ਰਭਾਵਸ਼ਾਲੀ ਵੀ ਬਣਾਉਂਦੀ ਹੈ | ਉਨ੍ਹਾਂ ਦੱਸਿਆ ਕਿ ਆਮ ਨਾਗਰਿਕਾਂ ਨੂੰ ਆਯੁਸ਼ਮਾਨ ਭਾਰਤ ਹੈਲਥ ਅਕਾਊਾਟ ਦੇ ਤਹਿਤ ਰਜਿਸਟਰ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੇ ਸਿਹਤ ਰਿਕਾਰਡ ਨੂੰ ਡਿਜੀਟਲ ਰੂਪ ਵਿਚ ਸੁਰੱਖਿਅਤ ਰੱਖਿਆ ਜਾ ਸਕੇ | ਆਭਾ ਹੈਲਥ ਆਈ. ਡੀ. ਕਾਰਡ ਇਕ 14 ਅੰਕਾਂ ਦਾ ਵਿਲੱਖਣ ਨੰਬਰ ਹੈ, ਜਿਸ ਨਾਲ ਤੁਸੀਂ ਆਪਣੇ ਸਿਹਤ ਰਿਕਾਰਡਾਂ ਨੂੰ ਡਿਜੀਟਲ ਰੂਪ ਵਿਚ ਲਿੰਕ ਕਰ ਸਕਦੇ ਹੋ | ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਆਯੁਸ਼ਮਾਨ ਭਾਰਤ ਹੈਲਥ ਅਕਾਊਾਟ (ਆਭਾ) ਆਧਾਰਿਤ ਸਕੈਨ ਤੇ ਸ਼ੇਅਰ ਸੇਵਾ ਨਾਲ ਤੁਰੰਤ ਤੇ ਕਤਾਰ ਰਹਿਤ (ਆਊਟ ਪੇਸ਼ੈਂਟ ਡਿਪਾਰਟਮੈਂਟ) ਓ. ਪੀ. ਡੀ. ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ |

Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਬੰਗਾ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਲੱਖ ਰੁਪਏ ਦਾ ਯੋਗਦਾਨ <br/> ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ
Ad Position 24