ਸੜੋਆ, 27 ਸਤੰਬਰ (ਹਰਮੇਲ ਸਹੂੰਗੜਾ)-ਸੜੋਆ ਦੇ ਰਹਿਣ ਵਾਲੇ ਰਾਜ ਕੁਮਾਰ ਤੋਤਾ ਕਿੱਤੇ ਵਜੋਂ ਹਲਵਾਈ ਦਾ ਕੰਮ ਕਰਦੇ ਹਨ ਅਤੇ ਪਿੰਡ ਵਿਚ ਕਈ ਸਾਲਾਂ ਤੋਂ ਵੱਖ-ਵੱਖ ਧਾਰਮਿਕ ਸਥਾਨਾਂ ਜਾਂ ਛਿੰਝ ਮੇਲਿਆਂ 'ਤੇ ਆਪਣਾ ਯੋਗਦਾਨ ਪਾ ਚੁੱਕੇ ਹਨ | ਇਸ ਬਾਰੇ ਉਨ੍ਹਾਂ ਦੇ ਪੁੱਤਰ ਲੱਕੀ ਹਲਵਾਈ ਨੇ ਦੱਸਿਆ ਕਿ ਉਨ੍ਹਾਂ ਦੇ ਸਾਰੇ ਪਰਿਵਾਰ ਵਲੋਂ ਪਿੰਡ ਵਿਚ ਰਾਮਲੀਲਾ ਦਾ ਪ੍ਰੋਗਰਾਮ ਹਰ ਸਾਲ ਕਰਵਾਇਆ ਜਾਂਦਾ ਹੈ ਤੇ ਸਾਡੇ ਸਮੂਹ ਪਰਿਵਾਰ ਵਲੋਂ 21000 ਰੁਪਏ ਦੀ ਮਾਇਕ ਮਦਦ ਕੀਤੀ ਗਈ | ਕਮੇਟੀ ਦੇ ਪ੍ਰਧਾਨ ਦੀਪ ਕੌਸ਼ਲ ਦੀਪਾ ਵਲੋਂ ਸਮੂਹ ਪਰਿਵਾਰ ਦਾ ਧੰਨਵਾਦ ਕੀਤਾ ਗਿਆ ਤੇ ਕਿਹਾ ਕਿ ਜਿਨ੍ਹਾਂ ਨੇ ਆਪਣੀ ਨੇਕ ਕਮਾਈਆਂ 'ਚੋਂ ਰਾਮ ਲੀਲ੍ਹਾ ਕਮੇਟੀ ਨੂੰ ਮਦਦ ਕੀਤੀ ਹੈ ਅਸੀਂ ਉਨ੍ਹਾਂ ਦੇ ਬਹੁਤ ਹੀ ਰਿਣੀ ਰਹਾਂਗੇ | ਇਸ ਮੌਕੇ ਸਮੂਹ ਕਮੇਟੀ ਮੈਂਬਰ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ |