ਕਟਾਰੀਆਂ, 27 ਸਤੰਬਰ (ਪ੍ਰੇਮੀ ਸੰਧਵਾਂ)-ਸੇਵਾ ਮੁਕਤ ਸਿਵਲ ਸਰਜਨ ਤੇ ਲੋੜਵੰਦਾਂ ਦੇ ਹਮਦਰਦ ਡਾ. ਸੁਖਵਿੰਦਰ ਸਿੰਘ ਹੀਰਾ ਤੇ ਹੀਰਾ ਸਕੈਨ ਮੁਕੰਦਪੁਰ ਰੋਡ ਬੰਗਾ ਦੇ ਮੈਨੇਜਿੰਗ ਡਾਇਰੈਕਟਰ ਡਾ. ਗੌਰਵਦੀਪ ਸਿੰਘ ਹੀਰਾ ਨੇ ਪਿਛਲੇ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਆਏ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਬਰਬਾਦ ਹੋਈਆਂ ਫ਼ਸਲਾਂ, ਪਸ਼ੂ ਧਨ ਤੇ ਲੋਕਾਂ ਦੇ ਮਕਾਨਾਂ ਦੇ ਹੋਏ ਭਾਰੀ ਨੁਕਸਾਨ ਤੇ ਪੀੜਤ ਲੋਕਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁਸੀਬਤ ਦੀ ਘੜੀ 'ਚ ਪੀੜਤ ਲੋਕਾਂ ਦੀ ਬਾਂਹ ਫੜਨੀ ਬਹੁਤ ਹੀ ਜ਼ਰੂਰੀ ਹੈ ਕਿਉਂਕਿ ਜੇਕਰ ਬੰਦਾ ਮੁਸੀਬਤ ਦੀ ਘੜੀ ਵਿਚ ਬੰਦੇ ਦਾ ਸਾਥ ਦੇਵੇਗਾ ਤਾਂ ਉਸ ਨੇਕ ਇਨਸਾਨ ਨੂੰ ਵੀ ਪ੍ਰਮਾਤਮਾ ਕਦੇ ਡੋਲਣ ਨਹੀਂ ਦੇਵੇਗਾ | ਡਾ. ਹੀਰਾ ਤੇ ਡਾ. ਗੌਰਵਦੀਪ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸੰਕਟ ਦੀ ਘੜੀ 'ਚ ਸਭ ਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ |