21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਝੋਨੇ ਦੀ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ-ਡਾ. ਨੀਤਨ <br/>

Ad Position 21
No active advertisement
ਅਜੀਤ ਡੈਸਕ 28-09-2025
ਮਜਾਰੀ/ਸਾਹਿਬਾ, 27 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡਾ. ਨਿਤਨ ਖੇਤੀਬਾੜੀ ਅਫ਼ਸਰ ਸੜੋਆ ਦੀ ਅਗਵਾਈ ਹੇਠ ਖੇਤੀ ਰਹਿੰਦ-ਖੂੰਹਦ ਅਤੇ ਝੋਨੇ ਦੀ ਪਰਾਲੀ ਹਿੱਤ ਸਾਰਥਿਕ ਪ੍ਰਬੰਧਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਸੜੋਆ ਵਲੋਂ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ | ਜਿਸ ਵਿਚ ਕਿਸਾਨਾਂ ਨੂੰ ਖੇਤੀ ਰਹਿੰਦ-ਖੂੰਹਦ ਨੂੰ ਖੇਤ ਵਿਚ ਅੱਗ ਲਗਾ ਕੇ ਸਾੜਨ ਨਾਲ ਹੁੰਦੇ ਨੁਕਸਾਨਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਪਰਾਲੀ ਦੇ ਪ੍ਰਬੰਧਨ ਲਈ ਪ੍ਰਭਾਵਕਾਰੀ ਤਕਨੀਕਾਂ ਪ੍ਰਚਲਿਤ ਕੀਤੀਆਂ ਜਾ ਰਹੀਆਂ ਹਨ | ਸੁਰਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫ਼ਸਰ ਸੜੋਆ ਨੇ ਕਿਸਾਨਾਂ ਨਾਲ ਪਾਣੀ ਦੀ ਬੱਚਤ ਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਘੱਟ ਸਮੇਂ ਵਿਚ ਪੱਕਣ ਵਾਲੀਆਂ ਸਿਫ਼ਾਰਸ਼ ਪੀ. ਆਰ. ਕਿਸਮਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ | ਵਰਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫ਼ਸਰ ਵਲੋਂ ਦੱਸਿਆ ਗਿਆ ਕਿ ਕਿਸਾਨ ਬੇਲਰ ਤੇ ਰੇਕ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ 'ਚੋਂ ਗੱਠਾਂ ਬਣਾ ਕੇ ਵੀ ਬਾਹਰ ਕੱਢ ਸਕਦੇ ਹਨ | ਕਿਸਾਨਾਂ ਨੇ ਇਸ ਤਰ੍ਹਾਂ ਝੋਨੇ ਦੀ ਪਰਾਲੀ ਦੇ ਨਿਪਟਾਰਾ ਕਰਨ ਲਈ ਸੰਤੁਸ਼ਟੀ ਪ੍ਰਗਟਾਈ ਤੇ ਕਿਹਾ ਕਿ ਭਵਿੱਖ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਖੇਤ ਵਿਚ ਹੀ ਪਰਾਲੀ ਪ੍ਰਬੰਧਨ ਕਰਨਗੇ | ਇਸ ਮੌਕੇ ਹਰਨੇਕ ਸਿੰਘ ਥਿਆੜਾ, ਸਰਪੰਚ ਗੁਰਦੀਪ ਸਿੰਘ, ਸੋਹਣ ਸਿੰਘ, ਚਰਨ ਸਿੰਘ, ਸਤਨਾਮ ਸਿੰਘ, ਸੰਦੀਪ ਸਿੰਘ, ਮਨਜਿੰਦਰ ਸਿੰਘ, ਸ਼ਰਨਜੀਤ ਸਿੰਘ, ਹਰਨੇਕ ਸਿੰਘ, ਜਤਿੰਦਰ ਸਿੰਘ, ਮਨਜੀਤ ਸਿੰਘ, ਕੁਲਵਿੰਦਰ ਸਿੰਘ, ਪਰਮਿੰਦਰ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੁਝਾਰੂ ਆਂਗਣਵਾੜੀ ਯੂਨੀਅਨ ਵਲੋਂ ਪੰਜਾਬ ਪੋਸ਼ਣ ਟਰੈਕਰ ਦਾ ਕੰਮ ਅੱਜ ਤੋਂ ਹੋਵੇਗਾ ਮੁਕੰਮਲ ਤੌਰ 'ਤੇ ਬੰਦ-ਦਲਜੀਤ ਕੌਰ ਧੌ... ਅਗਲੀ ਖ਼ਬਰ ਸੁੱਖਾਂ ਦੀ ਪ੍ਰਾਪਤੀ ਲਈ ਲੋੜਵੰਦਾਂ ਦੀ ਬਾਂਹ ਫੜਨੀ ਜ਼ਰੂਰੀ-ਡਾ. ਹੀਰਾ, ਡਾ. ਗੌਰਵਦੀਪ <br/>
Ad Position 24