ਕਟਾਰੀਆਂ, 27 ਸਤੰਬਰ (ਪ੍ਰੇਮੀ ਸੰਧਵਾਂ)-ਸੀਨੀਅਰ ਅਕਾਲੀ ਬਜ਼ੁਰਗ ਆਗੂ ਰਛਪਾਲ ਸਿੰਘ ਲਾਦੀਆਂ ਤੇ ਯੂਥ ਅਕਾਲੀ ਆਗੂ ਹਰਮਿੰਦਰ ਸਿੰਘ ਕੰਦੋਲਾ ਕਾਹਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਬਾਗੀ ਧੜੇ ਜਿੰਨਾ ਮਰਜ਼ੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬਦਨਾਮ ਕਰਨ ਲਈ ਤੋਹਮਤਾਂ ਲਗਾ ਲੈਣ ਪਰ ਫੇਰ ਵੀ ਉਨ੍ਹਾਂ ਦੇ ਪੱਲੇ ਕੁੱਝ ਨਹੀਂ ਪਵੇਗਾ ਕਿਉਂਕਿ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਸੱਚ ਦੀ ਲੜਾਈ ਲੜੀ ਤੇ ਲੜਦਾ ਹੀ ਰਹੇਗਾ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਲਾਰੇ ਲੱਪਿਆਂ 'ਚ ਫਸ ਕੇ ਕੁਰਸੀ ਦੀ ਲਾਲਸਾ ਨਾਲ ਸ਼ੋ੍ਰਮਣੀ ਅਕਾਲੀ ਦਲ ਨੂੰ ਬਦਨਾਮ ਕਰ ਰਹੇ ਹਨ | ਉਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ ਕਿਉਂਕਿ ਪੰਜਾਬ ਦੀ ਇਕੋ ਇਕ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਹੈ ਜੋ ਲੋਕਾਂ ਦੇ ਹਰ ਸੁੱਖ ਦੁੱਖ ਵਿਚ ਨਾਲ ਖੜ੍ਹਦੀ ਆ ਰਹੀ ਹੈ ਤੇ ਖੜ੍ਹੇਗੀ | ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਮੁਸੀਬਤ ਵਿੱਚ ਘਿਰੇ ਲੋਕਾਂ ਦੀ ਬਾਂਹ ਫੜਨੀ ਅਕਾਲੀ ਦਲ ਦਾ ਸਭ ਤੋਂ ਵੱਡਾ ਧਰਮ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹਰ ਦੁੱਖ ਸੁੱਖ ਦੀ ਘੜੀ ਵਿਚ ਹਰ ਵਰਗ ਦੇ ਲੋਕਾਂ ਦੀ ਬਾਂਹ ਫੜ ਕੇ ਰੱਖੇਗਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਰਾਜ ਨਹੀਂ ਚਹੁੰਦਾ ਸਗੋਂ ਹੜ੍ਹ ਪੀੜਤ ਲੋਕਾਂ ਦੀ ਮਦਦ ਕਰਨ ਵਿਚ ਵੱਡਾ ਵਿਸ਼ਵਾਸ਼ ਰੱਖਦਾ ਹੈ |