ਕਟਾਰੀਆਂ, 27 ਸਤੰਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਆਗੂ ਤੇ ਪਿੰਡ ਕਲੇਰਾਂ ਦੇ ਨੰਬਰਦਾਰ ਅਜੈਬ ਸਿੰਘ ਕਲੇਰਾਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਡੱਟ ਕੇ ਮਿਹਨਤ ਕਰਾਂਗਾ ਤੇ ਕਰ ਰਿਹਾ ਹਾਂ | ਉਨ੍ਹਾਂ ਕਿਹਾ ਕਿ ਜਿਸ ਹਿਸਾਬ ਨਾਲ ਆਮ ਆਦਮੀ ਪਾਰਟੀ ਦੇ ਲੀਡਰਾਂ ਵਲੋਂ ਪੰਜਾਬ ਵਿਚ ਬਦਲਾਅ ਲਿਆਉਣ ਦੇ ਨਾਂਅ 'ਤੇ ਰਾਜਨੀਤੀ ਕੀਤੀ ਸੀ | ਉਸ ਤੋਂ ਸੂਬੇ ਦੇ ਲੋਕ ਪੂਰੀ ਤਰ੍ਹਾਂ ਨਾਲ ਖਫਾ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਹੁਣ ਵੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੜ ਆਪਣੀ ਪੰਜਾਬ 'ਚ ਸਰਕਾਰ ਬਣਾਉਣ ਲਈ ਤਰ੍ਹਾਂ-ਤਰ੍ਹਾਂ ਦੇ ਪਾਪੜ ਵੇਲ ਰਹੀ ਹੈ ਜਦ ਕਿ ਸੂਬੇ ਦੇ ਲੋਕਾਂ ਦਾ ਮਾਨ ਸਰਕਾਰ ਤੋਂ ਉਠਿਆ ਭਰੋਸਾ ਇਸ ਗੱਲ ਦੀ ਹਾਮੀ ਭਰਦਾ ਹੈ ਕਿ ਪੰਜਾਬ 'ਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ |