ਕਟਾਰੀਆਂ, 27 ਸਤੰਬਰ (ਪ੍ਰੇਮੀ ਸੰਧਵਾਂ)-ਆਮ ਆਦਮੀ ਪਾਰਟੀ ਦੇ ਸਰਕਲ ਤੇ ਸੀਨੀਅਰ ਆਗੂ ਸਰਪੰਚ ਡਾ. ਜਗਨ ਨਾਥ ਹੀਰਾ ਸੰਧਵਾਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੁਦਰਤ ਦੇ ਕਹਿਰ ਅੱਗੇ ਕਿਸੇ ਦਾ ਜ਼ੋਰ ਤਾਂ ਨਹੀਂ ਚੱਲਦਾ ਪਰ ਫੇਰ ਵੀ ਹੜ੍ਹਾਂ ਨਾਲ ਕਿਸਾਨਾਂ ਦੀਆਂ ਉਜੜੀਆਂ ਫ਼ਸਲਾਂ ਤੇ ਲੋਕਾਂ ਦੇ ਮਕਾਨਾਂ ਦੇ ਹੋਏ ਨੁਕਸਾਨ ਦਾ ਪੰਜਾਬ ਦੀ ਮਾਨ ਸਰਕਾਰ ਵਲੋਂ ਮਦਦ ਕਰਨਾ ਸ਼ਲਾਘਾਯੋਗ ਉਪਰਾਲਾ ਹੈ | ਡਾ. ਜਗਨ ਨਾਥ ਹੀਰਾ ਨੇ ਕਿਹਾ ਕਿ ਮਾਨ ਸਰਕਾਰ ਹੀ ਪੰਜਾਬ ਦੀ ਪਹਿਲੀ ਸਰਕਾਰ ਹੈ ਜੋ ਹਰ ਵਰਗ ਦੇ ਲੋਕਾਂ ਦਾ ਦਰਦ ਪਛਾਣ ਕੇ ਪਹਿਲ ਕਦਮੀ ਕਰ ਰਹੀ ਹੈ ਜਦ ਕਿ ਪੰਜਾਬ ਦੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਸੰਕਟ ਦੀ ਘੜੀ ਵਿਚ ਪੀੜਤ ਲੋਕਾਂ ਦੀ ਬਾਂਹ ਨਾ ਫੜ ਕੇ ਸੂਬੇ ਦੇ ਲੋਕਾਂ ਨਾਲ ਵੱਡਾ ਧੱਕਾ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਕਰਨ ਵਿਚ ਜੁਟੀ ਹੋਈ ਹੈ ਤਾਂ ਜੋ ਪੀੜਤ ਲੋਕਾਂ ਨੂੰ ਕੁਝ ਰਾਹਤ ਮਹਿਸੂਸ ਹੋ ਸਕੇ |