21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਐਮ. ਬੀ. ਬੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 28-09-2025
ਕਾਠਗੜ੍ਹ, 27 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਪਣਾ ਪੰਜਾਬ ਫਾਊਾਡੇਸ਼ਨ ਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਆਫ ਪੰਜਾਬ ਦੇ ਸੱਦੇ 'ਤੇ ਸਵਾਮੀ ਰਾਮ ਤੀਰਥ ਦੀ ਰਹਿਨੁਮਾਈ ਹੇਠ ਚੱਲ ਰਹੇ ਐਮ. ਬੀ. ਬੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੁੱਤੋਂ ਵਿਖੇ ਵਿਸ਼ਵ ਪੰਜਾਬੀ ਦਿਵਸ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਸਕੂਲ ਕੈਂਪਸ ਵਿਚ ਵਿਸ਼ੇਸ਼ ਸਮਾਗਮ ਦਾ ਕੀਤਾ, ਜਿਸ ਵਿਚ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੇ ਮਹੱਤਵ ਬਾਰੇ ਭਾਸ਼ਨ, ਕਵਿਤਾਵਾਂ, ਗੀਤ ਤੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ | ਸਕੂਲ ਦੇ ਪਿ੍ੰਸੀਪਲ ਹਰਪਾਲ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬੀ ਸਿਰਫ਼ ਇਕ ਭਾਸ਼ਾ ਹੀ ਨਹੀਂ ਸਗੋਂ ਸਾਡੀ ਪਹਿਚਾਣ ਤੇ ਸੱਭਿਆਚਾਰ ਦੀਆਂ ਜੜ੍ਹਾਂ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਅਤੇ ਸਮਾਜ ਵਿਚ ਪੰਜਾਬੀ ਬੋਲੀ ਦੀ ਵਰਤੋਂ ਕਰਕੇ ਇਸਦੀ ਮਹਿਮਾ ਵਧਾਉਣ | ਸਮਾਗਮ ਦੇ ਅੰਤ 'ਚ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਪੰਜਾਬੀ ਭਾਸ਼ਾ ਨੂੰ ਸਦਾ ਮਾਣ ਦੇਣ ਅਤੇ ਇਸ ਦੀ ਸ਼ਾਨ ਨੂੰ ਸੰਭਾਲਣ ਦਾ ਸੰਕਲਪ ਲਿਆ | ਇਸ ਮੌਕੇ ਪਿ੍ੰਸੀਪਲ ਹਰਪਾਲ ਕੌਰ, ਵਾਈਸ ਪਿ੍ੰਸੀਪਲ ਅਜੇ ਕੁਮਾਰ, ਅਸ਼ਵਨੀ ਕੁਮਾਰ, ਮੀਨਾ ਕੁਮਾਰੀ, ਸਨੇਹ ਲਤਾ ਤੇ ਹੋਰ ਸਟਾਫ਼ ਮੈਂਬਰ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਪਿੰਡ ਆਕਲਿਆਣਾ ਵਿਖੇ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼ ਮਾਤਾ ਦਰਸ਼ਨਾਂ ਦੱਤਾ ਕਾਠਗੜ੍ਹ ਵਾਲੇ <br/>
Ad Position 24