20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਹਰਦਿਆਲ ਸਿੰਘ ਰਹਿਪਾ ਸਰਕਲ ਮੁਕੰਦਪੁਰ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 19-10-2025
ਮੁਕੰਦਪੁਰ, 18 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਹਰਦਿਆਲ ਸਿੰਘ ਰਹਿਪਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁਖਦੀਪ ਸਿੰਘ ਸ਼ੁਕਾਰ ਵਲੋਂ ਉਨ੍ਹਾਂ ਦੀ ਦਲ ਪ੍ਰਤੀ ਸਮਰਪਿਤ ਭਾਵਨਾ ਨੂੰ ਮੁੱਖ ਰੱਖਦਿਆਂ ਤੇ ਪਾਰਟੀ ਪ੍ਰਤੀ ਸਰਗਰਮੀਆਂ ਨੂੰ ਦੇਖਦੇ ਹੋਏ ਮੁਕੰਦਪੁਰ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ | ਇਸ ਮੌਕੇ ਹਰਦਿਆਲ ਸਿੰਘ ਰਹਿਪਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜ਼ਿਲ੍ਹਾ ਪ੍ਰਧਾਨ ਜਥੇ. ਸੁਖਦੀਪ ਸਿੰਘ ਸ਼ੁਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਪਾਰਟੀ ਵਲੋਂ ਜ਼ਿੰਮੇਵਾਰੀ ਦਿੱਤੀ ਗਈ ਹੈ ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਮਿਹਨਤ ਕਰਦੇ ਰਹਿਣਗੇ | ਹਰਦਿਆਲ ਸਿੰਘ ਰਹਿਪਾ ਦੇ ਸਰਕਲ ਮੁਕੰਦਪੁਰ ਦੇ ਪ੍ਰਧਾਨ ਬਣਨ 'ਤੇ ਬਲਕਾਰ ਸਿੰਘ, ਹਰਜਿੰਦਰ ਸਿੰਘ ਹਕੀਮਪੁਰ, ਬੂਟਾ ਸਿੰਘ ਨੰਬਰਦਾਰ ਤਲਵੰਡੀ, ਪ੍ਰਗਟ ਸਿੰਘ ਮੰਡੇਰ, ਮਲਕੀਤ ਸਿੰਘ ਮੁਕੰਦਪੁਰ, ਨਛੱਤਰ ਸਿੰਘ ਸੁਮਨ, ਭੁਪਿੰਦਰ ਸਿੰਘ ਤੇਜਾ, ਅਨੂਪ ਸਿੰਘ, ਇੰਦਰਜੀਤ ਸਿੰਘ, ਹਰਪ੍ਰੀਤ ਸਿੰਘ ਆਦਿ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਰਿਹਾਇਸ਼ੀ ਇਲਾਕੇ 'ਚ ਚੱਲ ਰਹੇ ਸ਼ਰਾਬ ਦੇ ਨਾਜਾਇਜ਼ ਠੇਕੇ ਨੂੰ ਬੰਦ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਟੀਚਰ ਤੇ ਕਰਮਚਾਰੀ ਯੂਨੀਅਨ ਨੇ ਕੀਤਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
Ad Position 24