18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਪ੍ਰਕਾਸ਼ ਮਾਡਲ ਸਕੂਲ 'ਚ ਦੀਵਾਲੀ ਦੇ ਸ਼ੁਭ ਮੌਕੇ 'ਤੇ ਦੀਵੇ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ

Ad Position 21
No active advertisement
ਅਜੀਤ ਡੈਸਕ 19-10-2025
ਨਵਾਂਸ਼ਹਿਰ, 18 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਰੋਡ ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਦੀਵਾਲੀ ਦੇ ਸ਼ੁੱਭ ਮੌਕੇ 'ਤੇ ਦੀਵੇ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ, ਜਿਸ 'ਚ ਨਰਸਰੀ ਤੋਂ ਬਾਰ੍ਹਵੀਂ ਤੱਕ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਬੱਚਿਆਂ ਦੁਆਰਾ ਦੀਵੇ, ਮੋਮਬੱਤੀਆਂ ਤੇ ਕਾਰਡ ਤਿਆਰ ਕੀਤੇ ਗਏ | ਸਕੂਲ ਦੇ ਐਮ. ਡੀ. ਕੈਂਡੀ ਸੁਖਰਾਜ ਸਿੰਘ ਤੇ ਪਿ੍ੰਸੀਪਲ ਤਜਿੰਦਰ ਕੌਰ ਵਲੋਂ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਤੇ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਸੁਖਵਿੰਦਰ ਕੌਰ, ਗਗਨਦੀਪ ਕੌਰ, ਮੀਨਾ ਰਾਣੀ, ਪਲਵੀ, ਰਾਜਵਿੰਦਰ ਕੌਰ ਆਦਿ ਨੇ ਹਿੱਸਾ ਲਿਆ |
Ad Position 22
No active advertisement
ਪਿਛਲੀ ਖ਼ਬਰ ਅਮਰਦੀਪ ਕਾਲਜ 'ਚ ਗਰੀਨ ਦੀਵਾਲੀ ਮਨਾਈ ਅਗਲੀ ਖ਼ਬਰ ਬੰਗੜ ਗੋਤਰ ਜਠੇਰਿਆਂ ਦਾ ਮੇਲਾ 22 ਨੂੰ
Ad Position 24