ਨਵਾਂਸ਼ਹਿਰ, 19 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਰਾਜਾ ਹਸਪਤਾਲ ਮੋਤਾ ਸਿੰਘ ਰੋਡ ਨਵਾਂਸ਼ਹਿਰ ਦੇ ਡਾਇਰੈਕਟਰ ਡਾ. ਜਸਵਿੰਦਰ ਸਿੰਘ ਤੇ ਡਾ. ਅਮਰਿੰਦਰ ਸਿੰਘ ਸੈਣੀ ਨੇ ਜਨਤਾ ਨੂੰ ਅਪੀਲ ਕੀਤੀ ਕਿ ਪ੍ਰਦੂਸ਼ਣ ਮੁਕਤ ਗਰੀਨ ਦੀਵਾਲੀ ਮਨਾ ਕੇ ਆਪ ਸੁਰੱਖਿਅਤ ਰਹੋ ਤੇ ਦੂਜਿਆਂ ਨੂੰ ਸੁਰੱਖਿਅਤ ਰੱਖੋ | ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਪਟਾਕਿਆਂ ਤੋਂ ਨਿਕਲਣ ਵਾਲਾ ਧੂੰਆ ਬਹੁਤ ਹੀ ਜ਼ਹਿਰੀਲਾ ਹੁੰਦਾ ਹੈ, ਇਸ ਲਈ ਪਟਾਕੇ ਚਲਾਉਣ ਸਮੇਂ ਹਮੇਸ਼ਾ ਸਾਵਧਾਨੀ ਵਰਤੋ | ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾ ਅਤੇ ਉਨ੍ਹਾਂ ਦੀ ਸੇਵਾ ਸੰਭਾਲ ਕਰੋ | ਜੇਕਰ ਅਸੀਂ ਬੂਟੇ ਨਾ ਲਗਾਏ ਤਾਂ ਧਰਤੀ ਦਾ ਪਾਣੀ ਦਾ ਪੱਧਰ ਥੱਲੇ ਚਲੇ ਜਾਵੇਗਾ | ਡਾ. ਜਸਵਿੰਦਰ ਸਿੰਘ ਤੇ ਡਾ. ਅਮਰਿੰਦਰ ਸਿੰਘ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦਾ ਹੈ | ਇਸ ਦਿਨ ਲੋਕ ਜਿਥੇ ਘਰਾਂ ਦੀ ਸਾਫ ਸਫਾਈ ਕਰਦੇ ਹਨ, ਉਥੇ ਇਕ ਦੂਜੇ ਨੂੰ ਤੋਹਫੇ ਦੇ ਕੇ ਖੁਸ਼ੀ ਦਾ ਇਜ਼ਹਾਰ ਕਰਦੇ ਹਨ |