ਕਟਾਰੀਆਂ, 19 ਅਕਤੂਬਰ (ਪ੍ਰੇਮੀ ਸੰਧਵਾਂ)-ਵੱਖ-ਵੱਖ ਜਥੇਬੰਦੀਆਂ ਤੇ ਪੰਜਾਬ ਸਰਕਾਰ ਵਲੋਂ ਮੁਫ਼ਤ ਬੂਟੇ ਵੰਡਣ ਦੇ ਕਰੀਬ 25 ਸਾਲਾਂ ਤੋਂ ਕਾਰਜ ਕਰ ਰਹੇ ਵਾਤਾਵਰਨ ਪ੍ਰੇਮੀ ਗੋਪਾਲ ਕ੍ਰਿਸ਼ਨ ਬੀਸਲਾ ਸਪੁੱਤਰ ਸਾਬਕਾ ਹੈੱਡ ਮਾਸਟਰ ਗੁਰਦੇਵ ਰਾਮ ਮਹਿੰਮੀ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਖੁਸ਼ੀ 'ਚ ਵੱਖ-ਵੱਖ ਪਿੰਡਾਂ 'ਚ ਵੱਖ-ਵੱਖ ਪ੍ਰਕਾਰ ਦੇ ਮੁਫ਼ਤ ਬੂਟਿਆਂ ਦੀ ਵੰਡ ਕਰਦਿਆਂ ਕਿਹਾ ਕਿ ਹਰ ਇਨਸਾਨ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ 'ਤੇ ਮਹਿੰਗੇ ਭਾਅ ਦੇ ਪਟਾਕੇ ਚਲਾਉਣ ਦੀ ਬਜਾਏ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਜੋ ਦਿਨੋ ਦਿਨ ਬਦਲਦੇ ਮੌਸਮ ਕਾਰਨ ਫੈਲ ਰਹੀਆਂ ਭਿਆਨਕ ਬਿਮਾਰੀਆਂ ਤੋਂ ਬਚਿਆ ਜਾ ਸਕੇ | ਇਸ ਮੌਕੇ ਬਲਦੀਸ਼ ਕੌਰ, ਸੁਰਿੰਦਰ ਸਿੰਘ, ਸਤਨਾਮ ਸਿੰਘ, ਮਲਕੀਤ ਸਿੰਘ, ਮੈਡਮ ਸੁਖਜੀਤ ਕੌਰ, ਰਾਜ ਕੁਮਾਰ ਆਦਿ ਹਾਜ਼ਰ ਸਨ |