ਨਵਾਂਸ਼ਹਿਰ, 19 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਰੈਵੇਨਿਊ ਸੇਵਾ ਮੁਕਤ ਕਾਨੂੰਗੋ ਤੇ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੁੱਚੇ ਸਾਥੀਆਂ ਨੇ ਦੀਵਾਲੀ ਦਾ ਤਿਉਹਾਰ ਗਰੀਨ ਮਨਾਉਣ ਦਾ ਅਤੇ ਪਵਿੱਤਰਤਾ ਨੂੰ ਕਾਇਮ ਰੱਖਣ ਦਾ ਪ੍ਰਣ ਕੀਤਾ | ਲੋਕੀ ਲੱਖਾ ਰੁਪਿਆ ਦੇ ਪਟਾਕਿਆਂ ਨੂੰ ਥੋੜੇ ਸਮੇਂ ਵਿਚ ਹੀ ਅੱਗ ਲਾ ਕੇ ਵਾਤਾਵਰਨ ਨੂੰ ਖ਼ਰਾਬ ਕਰ ਦਿੰਦੇ ਹਨ | ਅਸਮਾਨ ਵਿਚ ਕਈ ਦਿਨਾਂ ਤੱਕ ਉਨ੍ਹਾਂ ਦਾ ਧੂੰਆਂ ਜਾਰੀ ਰਹਿੰਦਾ ਹੈ, ਜਿਹੜਾ ਕਿ ਸਾਡੀ ਸਿਹਤ ਲਈ ਚਿੰਤਾਜਨਕ ਬਣ ਜਾਂਦਾ ਹੈ | ਹਰਭਜਨ ਸਿੰਘ ਜਾਡਲੀ ਸਮਾਜ ਸੇਵੀ ਤੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਆਓ ਰਲ ਮਿਲ ਕੇ ਪਟਾਕਿਆਂ ਦੀ ਬਜਾਏ ਵੱਧ ਤੋਂ ਵੱਧ ਬੂਟੇ ਲਾਈਏ ਤਾਂ ਕਿ ਸਾਡਾ ਆਉਣ ਵਾਲੀ ਪੀੜ੍ਹੀਆਂ ਲਈ ਪਾਣੀ ਬੱਚ ਸਕੇ | ਉਨ੍ਹਾਂ ਦੇ ਨਾਲ ਰਾਜਿੰਦਰ ਸਿੰਘ ਜਲੰਧਰ ਵਾਈਸ ਪ੍ਰਧਾਨ ਤੇ ਰਣਜੀਤ ਸਿੰਘ ਸਾਹਧੜਾ ਵਾਈਸ ਪ੍ਰਧਾਨ ਵੀ ਹਾਜ਼ਰ ਸਨ | ਉਨ੍ਹਾਂ ਨੇ ਦੀਵਾਲੀ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ-ਮਿਲ ਕੇ ਗਰੀਨ ਦੀਵਾਲੀ ਮਨਾ ਕੇ ਲੋਕਾਂ ਤੱਕ ਵਧੀਆ ਸੰਦੇਸ਼ ਭੇਜਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ |