ਕਟਾਰੀਆਂ, 19 ਅਕਤੂਬਰ (ਪ੍ਰੇਮੀ ਸੰਧਵਾਂ)-ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਯਤਨਸ਼ੀਲ ਹੈ ਤੇ 'ਆਪ' ਸਰਕਾਰ ਨੇ ਵੱਡੇ-ਵੱਡੇ ਪੱਧਰ 'ਤੇ ਨੌੌਜਵਾਨਾਂ ਨੂੰ ਨੌਕਰੀਆਂ ਵੀ ਦਿੱਤੀਆਂ ਹਨ | ਇਹ ਪ੍ਰਗਟਾਵਾ ਸੀਨੀ. 'ਆਪ' ਆਗੂ ਤੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਇੰਚਾ. ਕੁਲਜੀਤ ਸਿੰਘ ਸਰਹਾਲ ਤੇ ਬੰਗਾ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਵੀਰ ਕਰਨਾਣਾ ਨੇ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਤੋਂ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵਾਅਦੇ ਕੀਤੇ ਸੀ, ਉਨ੍ਹਾਂ ਨੂੰ ਇਕ-ਇਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ | ਜਿਸ ਤੋਂ ਸੂਬੇ ਦੇ ਲੋਕ ਖ਼ੁਸ਼ ਹਨ | ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਪਿੰਡਾਂ-ਸ਼ਹਿਰਾਂ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਿਥੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ ਉਥੇ ਨਾਲ ਹੀ ਪਿੰਡਾਂ-ਸ਼ਹਿਰਾਂ 'ਚ ਸਟੇਡੀਅਮ ਬਣਾ ਕੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹ ਕੀਤਾ ਜਾ ਰਿਹਾ ਹੈ ਤਾਂ ਜੋ ਜਵਾਨੀ ਨਸ਼ਿਆਂ ਦੇ ਘੁਣ ਤੋਂ ਬਚੀ ਰਹੇ | ਤੇ ਸਰੀਰਕ ਪੱਖੋਂ ਤੰਦਰੁਸਤ ਰਹਿ ਕੇ ਪੰਜਾਬ ਦੀ ਤਰੱਕੀ ਵਿਚ ਆਪਣਾ ਬਣਦਾ ਯੋਗਦਾਨ ਪਾ ਸਕਣ | ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ, ਸਰਪੰਚ ਡਾ. ਜਗਨ ਨਾਥ ਹੀਰਾ, ਸਰਪੰਚ ਮਨਜੀਤ ਸਿੰਘ ਬਲਾਕੀਪੁਰ, ਪਰਪਿੰਦਰ ਸਿੰਘ ਬੋਇਲ ਸਾਬਕਾ ਸਰਪੰਚ ਮਕਸੂਦਪੁਰ, ਪ੍ਰਧਾਨ ਸੁਲੱਖਣ ਸਿੰਘ ਬੋਇਲ, ਮਨਜੀਤ ਸਿੰਘ ਖੜੌਦ, ਦਵਿੰਦਰ ਸਿੰਘ ਤੇ ਸਤਨਾਮ ਸਿੰਘ ਆਦਿ ਹਾਜ਼ਰ ਸਨ |