29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਕੇ. ਵੀ. ਕੇ. ਲੰਗੜੋਆ ਵਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਸੰਬੰਧੀ ਲਗਾਇਆ ਸਿਖਲਾਈ ਕੋਰਸ

Ad Position 21
No active advertisement
ਅਜੀਤ ਡੈਸਕ 20-10-2025
ਨਵਾਂਸ਼ਹਿਰ, 19 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਪੀ. ਏ. ਯੂ. ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਵਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਸੰਬੰਧੀ ਸਿਖਲਾਈ ਕੋਰਸ ਲਗਾਇਆ | ਸਿਖਲਾਈ ਕੋਰਸ ਨੂੰ ਸੰਬੋਧਨ ਕਰਦਿਆਂ ਡਾਕਟਰ ਜਸਵਿੰਦਰ ਕੁਮਾਰ ਸਹਾਇਕ ਪ੍ਰੋਫੈਸਰ ਨੇ ਝੋਨੇ ਦੀ ਪਰਾਲੀ ਨੂੰ ਖੇਤ 'ਚ ਮਿਲਾ ਕੇ ਕਣਕ ਦੀ ਬਿਜਾਈ ਕਰਨ ਦੇ ਵੱਖ-ਵੱਖ ਢੰਗਾਂ ਤੇ ਸਫਲ ਕਾਸ਼ਤਕਾਰ ਬਣਨ ਲਈ ਤਕਨੀਕੀ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਤੇ ਸਰਫੇਸ ਸੀਡਰ ਮਸ਼ੀਨਾਂ ਦੀ ਵਰਤੋਂ, ਵਿਸ਼ੇਸ਼ਤਾਵਾਂ ਤੇ ਸਾਵਧਾਨੀਆਂ ਸੰਬੰਧੀ ਤਕਨੀਕੀ ਜਾਣਕਾਰੀ ਦਿੱਤੀ | ਇਸ ਮੌਕੇ ਡਾ. ਗੁਰਿੰਦਰ ਸਿੰਘ ਨੇ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਉਪਲਬਧ ਹਾੜ੍ਹੀ ਦੀਆਂ ਫ਼ਸਲਾਂ ਦੇ ਬੀਜਾਂ ਦੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਪਰਾਲੀ ਦੀ ਸੰਭਾਲ ਲਈ ਪਈਆਂ ਮਸ਼ੀਨਾਂ ਦੀ ਵਰਤੋਂ ਕਰਨ ਲਈ ਅਪੀਲ ਕਰਦੇ ਹੋਏ ਸਾਰੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜੇ ਬਗੈਰ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਮੁੰਦੜਾ ਦਾ ਅਜਮੇਰ ਸਿੰਘ ਮੱਲ੍ਹੀ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸਮਾਪਤ ਅਗਲੀ ਖ਼ਬਰ ਸਮੁੰਦੜਾ ਦਾ ਅਜਮੇਰ ਸਿੰਘ ਮੱਲ੍ਹੀ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸਮਾਪਤ
Ad Position 24