30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਵਿਸ਼ੇ ਸੰਬੰਧੀ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 20-10-2025
ਹੁਸਿਆਰਪੁਰ, 19 ਅਕਤੂਬਰ (ਬਲਜਿੰਦਰਪਾਲ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਦਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਆਰ. ਐੱਮ. ਸਕੀਮ ਸਾਲ 2025-26 ਦੀਆਂ ਆਈ. ਈ. ਸੀ. ਐਕਟੀਵਿਟੀਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਲਾਹੀ ਵਿਖੇ ਫਸਲੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਦੇ ਵਿਸ਼ੇ ਸੰਬੰਧੀ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਤੇ ਲੇਖ (ਪੰਜਾਬੀ ਅਤੇ ਹਿੰਦੀ) ਮੁਕਾਬਲੇ ਕਰਵਾਏ ਗਏ | ਪੋਸਟਰ ਮੇਕਿੰਗ ਮੁਕਾਬਲੇ 'ਚ ਸ਼ਿਵਾਨੀ, ਗੈਵੀ ਮਹਿਮੀ ਤੇ ਅੰਜਲੀ ਦੇਵੀ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਲੇਖ ਮੁਕਾਬਲਾ (ਪੰਜਾਬੀ) ਵਿਚ ਲਵਲੀਨ ਜਸਲ, ਮਨਪ੍ਰੀਤ ਕੌਰ ਤੇ ਅਵਲੀਨ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਲੇਖ ਮੁਕਾਬਲਾ (ਹਿੰਦੀ) ਵਿਚ ਏਕਤਾ ਭੱਟੀ, ਹਰਮਨ, ਅਤੇ ਸ਼ਰਨਪ੍ਰੀਤ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਧਰਮਵੀਰ ਸ਼ਾਰਦ ਖੇਤੀਬਾੜੀ ਵਿਕਾਸ ਅਫ਼ਸਰ ਹੁਸ਼ਿਆਰਪੁਰ 2 ਨੇ ਪਰਾਲੀ ਜਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਤੇ ਮਿੱਟੀ ਦੀ ਗੁਣਵੱਤਾ ਵਿਚ ਆ ਰਹੀ ਗਿਰਾਵਟ ਬਾਰੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਪਰਮਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਮਹਿਲਾਂਵਾਲੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਆਪਣੇ ਮਾਤਾ ਪਿਤਾ ਨੂੰ ਫਸਲੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਸੁਚੇਤ ਕਰਨ | ਸਕੂਲ ਦੇ ਪਿ੍ੰਸੀਪਲ ਮਰਿਦੁਲਾ ਸ਼ਰਮਾ ਨੇ ਖੇਤੀਬਾੜੀ ਵਿਭਾਗ ਦਾ ਟੀਮ ਦੇ ਉਪਰਾਲੇ ਲਈ ਧੰਨਵਾਦ ਕੀਤਾ | ਇਸ ਦੌਰਾਨ ਸਕੂਲ ਦੇ ਅਧਿਆਪਕ ਨਰਿੰਦਰ ਕੁਮਾਰ, ਅਰਚਨਾ ਕਾਲੀਆ, ਅਮਰਜੀਤ ਸਿੰਘ, ਗੁਰਕਿਰਨ ਸਿੰਘ, ਮਮਤਾ, ਹਰਪ੍ਰੀਤ ਕੌਰ ਆਦਿ ਸਮੇਤ ਹੋਰ ਸਟਾਫ ਤੇ ਖੇਤੀਬਾੜੀ ਵਿਭਾਗ ਤੋਂ ਰਮੇਸ਼ ਕੁਮਾਰ (ਖੇਤੀਬਾੜੀ ਉਪ ਨਿਰੀਖਕ ਤੇ ਅਮਰਦੀਪ ਪਾਲ (ਬੇਲਦਾਰ) ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਿਉਹਾਰ ਭਾਈਚਾਰਕ ਸਾਂਝ ਵਧਾਉਂਦੇ-ਨੰਬਰਦਾਰ ਤਲਵੰਡੀ ਜੱਟਾਂ ਅਗਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਦੇ 1979 ਬੈਚ ਦੀ ਪਹਿਲੀ ਸ਼ਾਨਦਾਰ ਐਲੂਮਨੀ ਮਿਲਣੀ
Ad Position 24