ਕਾਠਗੜ੍ਹ, 31 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ, ਪੰਜਾਬ ਨੇ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 150ਵੀਂ ਜਨਮ ਵਰ੍ਹੇਗੰਢ 'ਤੇ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ | ਯੂਨੀਵਰਸਿਟੀ ਅਧਿਕਾਰੀਆਂ ਵਲੋਂ ਇਕ ਰੈਲੀ ਕੱਢੀ ਗਈ, ਜਿਸ ਵਿਚ ਵਿਦਿਆਰਥੀਆਂ ਤੇ ਸਟਾਫ਼ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਨੂੰ ਮਨਾਉਣ ਤੇ ਰਾਸ਼ਟਰੀ ਏਕਤਾ ਦਿਵਸ ਮਨਾਉਣ ਲਈ, ਯੂਨੀਵਰਸਿਟੀ ਨੇ ਕੈਂਪਸ ਵਿਚ 'ਨਸ਼ਾ ਮੁਕਤ ਭਾਰਤ' ਰੈਲੀ ਕਰਵਾਈ, ਜਿਸ ਵਿਚ ਸਮੂਹ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਤੋਂ ਪ੍ਰੇਰਨਾ ਲਈ | ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਦੇ ਚਾਂਸਲਰ ਐਨ. ਐਸ. ਰਿਆਤ ਤੇ ਉਪ ਕੁੱਲਪਤੀ ਡਾ. ਏ. ਐਸ. ਚਾਵਲਾ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ ਅਤੇ ਤਾਕਤ ਬਾਰੇ ਪ੍ਰੇਰਿਤ ਕੀਤਾ |