22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਜ਼ਿਲ੍ਹੇ 'ਚ ਚਾਈਨਾ ਡੋਰ ਬਣਾਉਣ, ਵਿਕਰੀ ਤੇ ਵਰਤੋਂ 'ਤੇ ਮੁਕੰਮਲ ਪਾਬੰਦੀ

Ad Position 21
No active advertisement
ਅਜੀਤ ਡੈਸਕ 01-11-2025
ਨਵਾਂਸ਼ਹਿਰ, 31 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਜ਼ਿਲ੍ਹੇ ਦੇ ਸ਼ਹਿਰੀ ਤੇ ਦਿਹਾਤੀ ਖੇਤਰ 'ਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ/ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ/ ਮਾਝਾ) ਨੂੰ ਬਣਾਉਣ, ਵੇਚਣ, ਸਟੋਰ ਕਰਨ, ਖ਼ਰੀਦਣ, ਸਪਲਾਈ ਕਰਨ, ਬਾਹਰੋਂ ਆਯਾਤ ਕਰਨ ਤੇ ਇਸ ਦੀ ਵਰਤੋਂ ਕਰਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਾਈ ਹੈ | ਜਾਰੀ ਹੁਕਮਾਂ ਅਨੁਸਾਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਨਾਈਲੋਨ/ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਈਨਾ ਡੋਰ ਬਹੁਤ ਮਜ਼ਬੂਤ, ਨਾ-ਗਲਣਯੋਗ, ਨਾ-ਟੁੱਟਣਯੋਗ ਹੋਣ ਕਰਕੇ ਪਤੰਗ ਉਡਾਉਣ ਵਾਲਿਆਂ ਦੀਆਂ ਉਂਗਲਾਂ ਲਈ ਬੇਹੱਦ ਖ਼ਤਰਨਾਕ ਹੈ ਅਤੇ ਸਾਈਕਲ, ਸਕੂਟਰ ਤੇ ਮੋਟਰਸਾਈਕਲ ਚਾਲਕਾਂ ਦੇ ਗਲੇ ਅਤੇ ਕੰਨ 'ਤੇ ਫਿਰ ਜਾਣ ਨਾਲ ਉਨ੍ਹਾਂ ਦਾ ਨੁਕਸਾਨ ਕਰਦੀ ਹੈ | ਇਸ ਤੋਂ ਇਲਾਵਾ ਇਸ ਡੋਰ ਵਿਚ ਉੱਡਦੇ ਪੰਛੀ ਫਸ ਜਾਣ 'ਤੇ ਉਨ੍ਹਾਂ ਦੇ ਮਰਨ ਬਾਰੇ ਵੀ ਕਾਫੀ ਘਟਨਾਵਾਂ ਵਾਪਰਦੀਆਂ ਹਨ | ਇਨ੍ਹਾਂ ਤੱਥਾਂ ਦੇ ਮੱਦੇਨਜ਼ਰ ਇਸ ਡੋਰ ਦੀ ਵਰਤੋਂ ਆਦਿ 'ਤੇ ਪੂਰਨ ਪਾਬੰਦੀ ਲਾਈ ਜਾਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੱਖਿਆ ਸੇਵਾਵਾਂ ਦਫ਼ਤਰ 'ਚ ਸਪਰਸ਼ ਜੀਵਨ ਪ੍ਰਮਾਣ ਪੱਤਰ ਪੰਦਰਵਾੜਾ ਮਨਾਇਆ ਜਾਵੇਗਾ ਅਗਲੀ ਖ਼ਬਰ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਸੰਬੰਧੀ ਪ੍ਰਬੰਧਕਾਂ ਵਲੋਂ ਪੀ. ਐਫ. ਏ. ਨਾਲ ਮੀਟਿੰਗ
Ad Position 24