ਕਾਠਗੜ੍ਹ, 31 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)- ਰੋਪੜ-ਬਲਾਚੌਰ ਨੈਸ਼ਨਲ ਹਾਈਵੇ 'ਤੇ ਆਸਰੋਂ ਨੇੜੇ ਗਲੈਕਸੀ ਹੋਟਲ ਦੇ ਕੋਲ ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਐਸ. ਐਸ. ਐਫ. ਟੀਮ ਦੇ ਇੰਚਾਰਜ ਏ. ਐਸ. ਆਈ. ਕੁਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰਾਂ ਤੋਂ ਸੂਚਨਾ ਪ੍ਰਾਪਤ ਹੋਈ ਕਿ ਹਾਦਸਾ ਵਾਪਰ ਗਿਆ | ਉਨ੍ਹਾਂ ਨੇ ਤੁਰੰਤ ਜਾ ਕੇ ਦੇਖਿਆ ਕਿ ਇਕ ਵਰਨਾ ਕਾਰ ਸੀ. ਐਚ 01 ਏ. ਪੀ 6121 ਜਿਸ ਨੂੰ ਮਨਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪਲਾਸੀ ਨੰਗਲ ਚਲਾ ਰਿਹਾ ਸੀ ਇਹ ਆਸਰੋਂ ਸਾਈਡ ਤੋਂ ਬਲਾਚੌਰ ਸਾਈਡ ਜਾ ਰਹੇ ਸਨ ਕਿ ਇਕ ਸਪਲੈਂਡਰ ਮੋਟਰਸਾਈਕਲ ਪੀ. ਬੀ. 20ਈ 4088, ਜਿਸ ਨੂੰ ਕਮਲਜੀਤ ਪੁੱਤਰ ਮੋਹਨ ਲਾਲ ਵਾਸੀ ਰੋਪੜ ਚਲਾ ਰਿਹਾ ਸੀ | ਇਹ ਕਾਰ ਤੇ ਮੋਟਰਸਾਈਕਲ ਆਸਰੋਂ ਵੱਲ੍ਹ ਤੋਂ ਬਲਾਚੌਰ ਸਾਈਡ ਜਾ ਰਹੇ ਸਨ ਜਦੋਂ ਇਹ ਉਪਰੋਕਤ ਸਥਾਨ 'ਤੇ ਪਹੁੰਚੇ ਤਾਂ ਮੋਟਰਸਾਈਕਲ ਸਵਾਰ ਤੋਂ ਮੋਟਰਸਾਈਕਲ ਕਾਰ ਨਾਲ ਟਕਰਾ ਗਿਆ, ਜਿਸ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ | ਜਿਸ ਨੂੰ ਐਸ. ਐਸ. ਐਫ. ਦੀ ਟੀਮ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਐਬੂਲੈਂਸ ਰਾਹੀਂ ਰੋਪੜ੍ਹ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ | ਐਸ. ਐਸ. ਐਫ ਦੀ ਟੀਮ ਵਲੋਂ ਕਾਰ ਨੂੰ ਸਾਇਡ 'ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਇਆ ਅਤੇ ਕਾਰ ਤੇ ਮੋਟਰਸਾਈਕਲ ਆਸਰੋਂ ਪੁਲਿਸ ਦੇ ਹਵਾਲੇ ਕੀਤੇ ਗਏ |