ਔੜ/ਝਿੰਗੜਾਂ, 1 ਨਵੰਬਰ (ਕੁਲਦੀਪ ਸਿੰਘ ਝਿੰਗੜ) - ਇੱਥੋਂ ਨੇੜਲੇ ਪਿੰਡ ਸੂਰਾਪੁਰ ਥੇਹ ਹੇੜੀਆਂ ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿਖੇ ਪ੍ਰਬੰਧਕਾਂ, ਗਰੀਬ ਨਿਵਾਜ ਚੈਰੀਟੇਬਲ ਟਰੱਸਟ ਵਲੋਂ ਪਿੰਡ ਵਾਸੀਆਂ ਅਤੇ ਐਨ.ਆਰ.ਆਈ ਸੰਗਤਾਂ ਦੇ ਸਹਿਯੋਗ ਨਾਲ ਬਲੀਦਾਨ, ਸ਼ਾਂਤੀ ਅਤੇ ਮਨੁੱਖਤਾ ਦੇ ਪ੍ਰਤੀਕ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 2 ਨਵੰਬਰ ਨੂੰ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਵਾਲਿਆਂ ਦੀ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਵਾਲਿਆਂ ਨੇ ਦੱਸਿਆ ਕਿ ਸਵੇਰੇ 10 ਵਜੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ ਸਜਾਏ ਜਾਣਗੇ | ਜਿਸ ਵਿੱਚ ਨਾਮਵਰ ਢਾਡੀ ਗੁਰਪ੍ਰਤਾਪ ਸਿੰਘ ਹਜੂਰੀ ਢਾਡੀ ਦਲ ਬਾਬਾ ਬਿਧੀ ਚੰਦ ਵਾਲਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਬਾਬਾ ਗੁਲਾਬ ਸਿੰਘ ਦਾ ਕੀਰਤਨੀ ਜਥਾ ਸੰਗਤਾਂ ਨੂੰ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕਰੇਗਾ |