ਬੰਗਾ, 1 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ, ਕੁਲਦੀਪ ਸਿੰਘ ਪਾਬਲਾ) - ਆਮ ਆਦਮੀ ਪਾਰਟੀ ਵਲੋਂ ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਲਈ ਡੋਰ-ਟੂ-ਡੋਰ ਪ੍ਰਚਾਰ ਮੁਹਿੰਮ ਜ਼ੋਰਾਂ 'ਤੇ ਚੱਲ ਰਹੀ ਹੈ | ਬੰਗਾ ਹਲਕੇ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਅਪਣੇ ਸਾਥੀਆਂ ਸਮੇਤ ਤਰਨ ਤਾਰਨ ਪਹੁੰਚ ਕੇ ਪਿੰਡ ਰਾਮਰੌਣੀ ਅਤੇ ਪਿੰਡ ਝਾਮਕੇ ਕਲਾਂ ਲੋਕਾਂ ਨਾਲ ਘਰ-ਘਰ ਜਾ ਕੇ ਮੁਲਾਕਾਤ ਕੀਤੀ ਗਈ | ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਹਰ ਖੇਤਰ 'ਚ ਇਤਿਹਾਸਕ ਕੰਮ ਕੀਤੇ ਹਨ | ਉਨ੍ਹਾਂ ਕਿਹਾ ਕਿ ਆਪ ਸਰਕਾਰ ਸੂਬਾ ਵਾਸੀਆਂ ਨੂੰ ਮੁਫ਼ਤ ਬਿਜਲੀ, ਗਰੀਬਾਂ ਤੱਕ ਰਾਸ਼ਨ ਪਹੁੰਚਾਉਣ, ਵਧੀਆ ਸੜਕਾਂ ਦਾ ਨਿਰਮਾਣ, ਸਿੱਖਿਆ ਅਤੇ ਸਿਹਤ ਸੰਭਾਲ ਵਿੱਚ ਸੁਧਾਰ ਕਰਨ ਤੋਂ ਇਲਾਵਾ 55,000 ਸਰਕਾਰੀ ਨੌਕਰੀਆਂ ਦੇ ਚੁੱਕੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਰਿਹਾ ਹੈ | ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੋਹਣ ਲਾਲ ਢੰਡਾ ਨੇ ਕਿਹਾ ਕਿ ਲੋਕਾਂ ਵੱਲੋਂ ਹਰਮੀਤ ਸਿੰਘ ਸੰਧੂ ਨੂੰ ਵੋਟ ਦੇਣ ਨਾਲ ਹਲਕੇ ਦੇ ਵਿਕਾਸ ਲਈ ਚਾਰ-ਚੁਫੇਰਿਓਾ ਦਰਵਾਜ਼ੇ ਖੁੱਲ੍ਹਣਗੇ | ਇਸ ਕਰਕੇ ਹਲਕੇ ਦੇ ਲੋਕ ਦੂਜੀਆਂ ਪਾਰਟੀਆਂ ਨੂੰ ਵੋਟ ਨਹੀਂ ਦੇਣਗੇ | ਹਰਮੀਤ ਸੰਧੂ ਇੱਕ ਬੜੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਮੌਕੇ 'ਤੇ ਉਨ੍ਹਾਂ ਨਾਲ ਪਵਨਜੀਤ ਸਿੰਘ ਸਿੱਧੂ ਹਲਕਾ ਸੰਗਠਨ ਇੰਚਾਰਜ, ਮੀਡੀਆ ਇੰਚਾਰਜ ਮਨਜੀਤ ਸਿੰਘ ਨਾਮਧਾਰੀ, ਸਹਿ ਇੰਚਾਰਜ ਖੁਸ਼ਵਿੰਦਰ ਸਿੰਘ, ਗੁਰਲਾਲ ਸੈੱਲਾ, ਡਾਕਟਰ ਜਸਪ੍ਰੀਤ ਸਿੰਘ ਬੀਜਾ, ਕਮਲਜੀਤ ਬਸਰਾ, ਕਮਲਜੀਤ ਸਿੰਘ ਰਾਮ ਰੌਣੀ, ਗੁਰ ਨਿਸ਼ਾਨ ਸਿੰਘ, ਬਲਜਿੰਦਰ ਸਿੰਘ ਸਰਪੰਚ ਝਮਕੇ ਕਲਾਂ ਆਦਿ ਹਾਜ਼ਰ ਸਨ |