ਪੋਜੇਵਾਲ ਸਰਾਂ, 1 ਨਵੰਬਰ (ਨਵਾਂਗਰਾਈਾ) - ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਮੌਕੇ ਪੀ.ਐਮ ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਲਿਆ ਦੇ ਵਿਦਿਆਰਥੀਆਂ ਅਤੇ ਸਟਾਫ ਵਲੋਂ ਰਾਸ਼ਟਰੀ ਏਕਤਾ ਦਿਵਸ ਸਬੰਧੀ ਇੱਕ ਰੈਲੀ ਕੱਢੀ ਗਈ | ਜਿਸ ਨੂੰ ਪਿ੍ੰਸੀਪਲ ਰਵਿੰਦਰ ਕੁਮਾਰ ਧੰਨਖੜ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਰਵਿੰਦਰ ਕੁਮਾਰ ਧੰਨਖੜ ਨੇ ਕਿਹਾ ਕਿ ਇਸ ਰੈਲੀ ਦਾ ਮਕਸਦ ਰਾਸ਼ਟਰੀ ਏਕਤਾ ਨੂੰ ਕਾਇਮ ਰੱਖਣਾ ਹੈ | ਇਸ ਮੌਕੇ ਉਹਨਾਂ ਆਪਣੇ ਸੰਬੋਧਨ 'ਚ ਕਿਹਾ ਕਿ ਰਾਸ਼ਟਰੀ ਏਕਤਾ ਦਿਵਸ ਮੌਕੇ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਦੇਸ਼ ਦੀ ਤਰੱਕੀ ਲਈ ਇਕੱਠੇ ਹੋ ਕੇ ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਕੰਮ ਕਰੀਏ | ਇਸ ਮੌਕੇ ਸੀ.ਸੀ.ਏ ਗਤੀਵਿਧੀਆਂ ਦੇ ਇੰਚਾਰਜ ਸੰਜੀਵ ਠਾਕੁਰ ਨੇ ਵੀ ਰਾਸ਼ਟਰੀ ਏਕਤਾ ਦਿਵਸ ਸਬੰਧੀ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਉਨ੍ਹਾਂ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਵਿਦਿਆਲਿਆ ਦੇ ਉਪ ਪਿ੍ੰਸੀਪਲ ਸਮੀਮ ਅੰਸਾਰੀ ਨੇ ਜਿੱਥੇ ਸਭ ਦਾ ਧੰਨਵਾਦ ਕੀਤਾ ਉੱਥੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਾਡਾ ਦੇਸ਼ ਇੱਕ ਹੈ ਤੇ ਅਸੀਂ ਪ੍ਰਣ ਕਰੀਏ ਕਿ ਅਸੀਂ ਦੇਸ਼ ਦੀ ਏਕਤਾ ਲਈ ਕੰਮ ਕਰੀਏ | ਇਸ ਮੌਕੇ ਵਿਦਿਆਰਥੀਆਂ ਵਲੋਂ ਪਿੰਡ ਪੋਜੇਵਾਲ ਤੱਕ ਰੈਲੀ ਕੱਢੀ ਗਈ |