12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਦਾ 'ਮੇਲਾ ਗ਼ਦਰੀ ਬਾਬਿਆਂ ਦਾ' ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 02-11-2025
ਬੰਗਾ, 1 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਵੱਲੋਂ ਕਰਵਾਏ 34ਵੇਂ 'ਮੇਲਾ ਗ਼ਦਰੀ ਬਾਬਿਆਂ ਦਾ' ਜੋ ਕਿ ਗ਼ਦਰੀ ਬੀਬੀ ਗੁਲਾਬ ਕੌਰ ਦੇ ਵਿਛੋੜੇ ਦੀ ਸ਼ਤਾਬਦੀ 1925-2025 ਨੂੰ ਸਮਰਪਿਤ ਹੈ, ਦੇ ਦੂਸਰੇ ਦਿਨ ਦੇ ਮੁਕਾਬਲਿਆਂ ਵਿੱਚ ਸਿੱਖ ਨੈਸ਼ਨਲ ਕਾਲਜ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ | ਮੁਕਾਬਲਿਆਂ ਵਿੱਚ ਭਾਗ ਲੈਂਦਿਆਂ, ਕਾਲਜ ਦੀਆਂ ਬੀ.ਏ ਭਾਗ ਦੂਸਰਾ ਤੇ ਤੀਸਰਾ ਦੀਆਂ ਵਿਦਿਆਰਥਣਾਂ ਟਵਿੰਕਲ, ਰਵੀਨਾ ਅਤੇ ਸੁਰਿੰਦਰ ਕੌਰ ਨੇ ਕੁਇਜ਼ ਮੁਕਾਬਲੇ ਵਿੱਚ 18 ਟੀਮਾਂ ਵਿਚੋਂ ਚੌਥਾ ਸਥਾਨ ਹਾਸਲ ਕੀਤਾ | ਕੁਇਜ਼ ਮੁਕਾਬਲੇ ਦੇ ਇੰਚਾਰਜ ਡਾ. ਕੁਮਾਰੀ ਸਿਖਾ ਅਤੇ ਪ੍ਰੋ. ਕਿਸ਼ੋਰ ਕੁਮਾਰ ਸਨ | ਇਸੇ ਮੇਲੇ ਦੇ ਭਾਸ਼ਣ ਮੁਕਾਬਲੇ ਵਿੱਚ ਬੀ.ਏ ਭਾਗ ਪਹਿਲਾ ਦੇ ਵਿਦਿਆਰਥੀ ਗੁਰਦੀਪ ਸਰੋਏ ਨੇ 30 ਤੋਂ ਵੱਧ ਪ੍ਰਤੀਯੋਗੀਆਂ ਵਿਚੋਂ ਇਨਾਮ ਪ੍ਰਾਪਤ ਕੀਤਾ | ਇਸ ਮੁਕਾਬਲੇ ਦੇ ਇੰਚਾਰਜ ਡਾ. ਨਿਰਮਲਜੀਤ ਕੌਰ ਅਤੇ ਪ੍ਰੋ. ਤਜਿੰਦਰ ਸਿੰਘ ਸਨ | ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਤਿਆਰੀ ਵਿੱਚ ਪੂਰਾ ਸਹਿਯੋਗ ਦਿੱਤਾ | ਕਾਲਜ ਦੇ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਹ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ | ਪ੍ਰਬੰਧਕ ਕਮੇਟੀ ਦੇ ਸਕੱਤਰ ਜਰਨੈਲ ਸਿੰਘ ਪੱਲੀਝਿੱਕੀ ਵੀ ਇਸ ਮੌਕੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਅਮਰਦਾਸ ਦਾ 114ਵਾਂ ਜਨਮ ਦਿਹਾੜਾ 13 ਤੋਂ-ਬਾਬਾ ਸੁਖਦੇਵ ਸਿੰਘ ਅਗਲੀ ਖ਼ਬਰ ਨਸ਼ਾ ਮਾਨਸਿਕ ਤੰਦਰੁਸਤੀ ਖੋਹ ਲੈਂਦਾ ਹੈ -ਚਮਨ ਸਿੰਘ <br/>
Ad Position 24