ਬੰਗਾ, 1 ਨਵੰਬਰ (ਕੁਲਦੀਪ ਸਿੰਘ ਪਾਬਲਾ)-ਬਾਬਾ ਅਮਰਦਾਸ ਜੀ ਦਾ 114ਵਾਂ ਸਾਲਾਨਾ ਜਨਮ ਦਿਹਾੜਾ ਉਨ੍ਹਾਂ ਦੇ ਤਪ ਅਸਥਾਨ ਅਮਰਪੁਰੀ ਕੁਟੀਆ ਚੱਕ ਕਲਾਲ ਵਿਖੇ ਗੱਦੀ ਨਸ਼ੀਨ ਸੰਤ ਬਾਬਾ ਸੁਖਦੇਵ ਸਿੰਘ ਦੀ ਯੋਗ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਬਾਬਾ ਸੁਖਦੇਵ ਸਿੰਘ ਨੇ ਦੱਸਿਆ ਕਿ 13 ਨਵੰਬਰ ਨੂੰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 14 ਨਵੰਬਰ ਨੂੰ ਰਾਤ ਦੇ ਦੀਵਾਨ ਸਜਾਏ ਜਾਣਗੇ | ਜਿਸ 'ਚ ਉੱਘੇ ਕੀਰਤਨੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਕਿਹਾ ਕਿ 15 ਨਵੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਪੰਡਾਲ ਸਜਾਇਆ ਜਾਵੇਗਾ, ਜਿਸ 'ਚ ਰਾਗੀ ਢਾਡੀ ਤੇ ਕੀਰਤਨੀ ਜਥੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਇਸ ਮੌਕੇ ਵੱਖ-ਵੱਖ ਡੇਰਿਆਂ ਤੋਂ ਆਏ ਹੋਏ ਮਹਾਂਪੁਰਖ ਆਪਣੇ ਪ੍ਰਵਚਨਾਂ ਦੀ ਸਾਂਝ ਪਾਉਣਗੇ ਅਤੇ ਸੰਗਤਾਂ ਨੂੰ ਪ੍ਰਮਾਰਥ ਦੇ ਰਸਤੇ 'ਤੇ ਚੱਲਣ ਦਾ ਸੰਦੇਸ਼ ਦੇਣਗੇ | ਗੁਰੂ ਕਾ ਲੰਗਰ ਤਿੰਨੇ ਦਿਨ ਅਤੁੱਟ ਵਰਤਾਇਆ ਜਾਵੇਗਾ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸ਼ੁੱਭ ਦਿਹਾੜੇ 'ਤੇ ਗੁਰੂ ਘਰ ਵਿਚ ਹਾਜ਼ਰ ਹੋ ਕੇ ਮਹਾਂਪੁਰਸ਼ਾਂ ਦਾ ਆਸ਼ੀਰਵਾਦ ਪ੍ਰਾਪਤ ਕਰਨ |