22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਵਿਸ਼ਾਲ ਨਗਰ ਕੀਰਤਨ ਅੱਜ <br/>

Ad Position 21
No active advertisement
ਅਜੀਤ ਡੈਸਕ 03-11-2025
ਨਵਾਂਸ਼ਹਿਰ, 2 ਨਵੰਬਰ (ਹਰਮਿੰਦਰ ਸਿੰਘ ਪਿੰਟੂ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 3 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਂਕ ਨਵਾਂਸ਼ਹਿਰ ਤੋਂ ਸਜਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਥਾਂਦੀ ਨੇ ਦੱਸਿਆ ਕਿ ਪੰਜਾਂ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਜਾਏ ਨਗਰ ਕੀਰਤਨ 'ਚ ਬੈਂਡ ਪਾਰਟੀਆਂ, ਗਤਕਾ ਪਾਰਟੀਆਂ ਅਤੇ ਸੰਗਤਾਂ ਸ਼ਾਮਲ ਹੋਣਗੀਆਂ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਚਲ ਕੇ ਆਰੀਆ ਸਮਾਜ ਰੋਡ, ਰਾਜਾ ਮੁਹੱਲਾ, ਕੋਠੀ ਰੋਡ, ਗੀਤਾ ਭਵਨ ਰੋਡ, ਭਗਵਾਨ ਵਾਲਮੀਕਿ ਮੰਦਰ ਤੋਂ ਬਾਬਾ ਬਾਲਕ ਨਾਥ ਮੰਦਰ, ਟੀਚਰ ਕਲੋਨੀ, ਹੀਰਾ ਜੱਟਾਂ ਮੁਹੱਲੇ ਤੋਂ ਬੰਗਾ ਰੋਡ, ਅੰਬੇਡਕਰ ਚੌਂਕ ਤੋਂ ਬਾਅਦ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੰਪੂਰਨ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪ੍ਰਤੀ ਕੇਂਦਰ ਦੀ ਸਰਕਾਰ ਦਾ ਇਕ ਹੋਰ ਮਨਸੂਬਾ ਹੋਇਆ ਜੱਗ ਜ਼ਾਹਿਰ -ਮੰਗੂਪੁਰ <br/> ਅਗਲੀ ਖ਼ਬਰ ਇਨਸਾਫ਼ ਦੀ ਅਵਾਜ਼ ਜਥੇਬੰਦੀ ਵਲੋਂ ਸੰਘਰਸ਼ ਦੀਆਂ ਤਿਆਰੀਆਂ ਜ਼ੋਰਾਂ 'ਤੇ <br/>
Ad Position 24