23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

20 ਨਸ਼ੀਲੀਆਂ ਗੋਲੀਆਂ ਸਮੇਤ ਬੰਗਾ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 03-11-2025
ਬੰਗਾ, 2 ਨਬੰਵਰ (ਕੁਲਦੀਪ ਸਿੰਘ ਪਾਬਲਾ)-ਥਾਣਾ ਸਿਟੀ ਬੰਗਾ ਪੁਲਿਸ ਵੱਲੋਂ ਬੀਤੀ ਕੱਲ੍ਹ 20 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ | ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਜਦੋਂ ਬੰਗਾ ਬੱਸ ਸਟੈਂਡ ਤੋਂ ਹੁੰਦੀ ਹੋਈ ਪਿੰਡ ਖਟਕੜ ਖ਼ੁਰਦ ਹੀਉ ਵੱਲ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਖਟਕੜ ਖ਼ੁਰਦ ਪੁਲੀ ਤੋਂ ਅੱਗੇ ਪੁੱਜੀ ਤਾਂ ਇੱਕ ਨੌਜਵਾਨ ਗੱਡੀ ਨੂੰ ਦੇਖ ਘਬਰਾ ਗਿਆ | ਨੌਜਵਾਨ ਨੇ ਆਪਣੀ ਜੇਬ 'ਚੋਂ ਲਿਫਾਫੀ ਕੱਢ ਕੇ ਸੁੱਟ ਦਿੱਤੀ | ਸ਼ੱਕ ਪੈਣ 'ਤੇ ਜਦ ਪੁਲਿਸ ਪਾਰਟੀ ਵੱਲੋਂ ਉਸ ਤੋਂ ਮੌਕੇ 'ਤੇ ਪੁੱਛ-ਗਿੱਛ ਕੀਤੀ ਗਈ ਤਾਂ ਉਹ ਸਹੀ ਜਵਾਬ ਨਹੀਂ ਦੇ ਪਾਇਆ | ਉਸ ਵੱਲੋਂ ਸੁੱਟੀ ਹੋਈ ਲਿਫਾਫੀ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਉਸ ਦੀ ਪਹਿਚਾਣ ਸੰਦੀਪ ਕੁਮਾਰ ਉਰਫ਼ ਸੋਨੂੰ ਪੁੱਤਰ ਮਦਨ ਲਾਲ ਵਾਸੀ ਹੀਉ ਵਜੋਂ ਹੋਈ ਹੈ | ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਇਸਦਾ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਲਾਦੀਆਂ ਦੀ ਅਗਵਾਈ 'ਚ ਕਿਸਾਨਾਂ- ਮਜ਼ਦੂਰਾਂ ਅਤੇ ਆੜ੍ਹਤੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਖੂਨ ਦਾਨ ਨਾਲ ਕਈ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ - ਗਵਰਨਰ ਵੀ. ਐਮ ਗੋਇਲ
Ad Position 24