ਬੰਗਾ, 2 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਿੰਡ ਮਜਾਰੀ ਵਿਖੇ ਗੁਰਮਤਿ ਸਮਾਗਮ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ 3 ਨਵੰਬਰ ਤੋਂ 5 ਨਵੰਬਰ ਤੱਕ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ 3 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ | ਇਸੇ ਦਿਨ ਨਿਸ਼ਾਨ ਸਾਹਿਬ ਦੇ ਚੋਲ੍ਹਾ ਪਹਿਨਾਇਆ ਜਾਵੇਗਾ | 4 ਨਵੰਬਰ ਦਿਨ ਮੰਗਲਵਾਰ ਨੂੰ ਮਹਾਨ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਤੋਂ ਰਵਾਨਾ ਹੋਵੇਗਾ | ਜੋ ਕਿ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਸਮਾਪਤ ਹੋਵੇਗਾ | ਨਗਰ ਕੀਰਤਨ ਵਿੱਚ ਇੰਟਰਨੈਸ਼ਨਲ ਪੰਥਕ ਢਾਡੀ ਜਥਾ ਭਾਈ ਕੁਲਬੀਰ ਸਿੰਘ ਕਾਮਲ ਆਪਣਾ ਪ੍ਰੋਗਰਾਮ ਪੇਸ਼ ਕਰਨਗੇ | 5 ਨਵੰਬਰ ਦਿਨ ਬੁੱਧਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿੱਚ ਬਰਸਾਲਾ ਵਾਲੀਆਂ ਬੀਬੀਆਂ ਦਾ ਪੰਥ ਪ੍ਰਸਿੱਧ ਢਾਡੀ ਜਥਾ ਬੀਬੀ ਪਰਮਿੰਦਰ ਕੌਰ ਖ਼ਾਲਸਾ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |