23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦਾ ਦਿਲ -ਬੰਗਾ <br/>

Ad Position 21
No active advertisement
ਅਜੀਤ ਡੈਸਕ 03-11-2025
ਕਟਾਰੀਆਂ, 2 ਨਵੰਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਆਗੂ ਤੇ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਕੋਆਰਡੀਨੇਟਰ ਕਮਲਜੀਤ ਬੰਗਾ ਅਤੇ ਉਹਨਾਂ ਦੇ ਸਾਥੀ ਕਾਂਗਰਸੀ ਵਰਕਰਾਂ ਵੱਲੋਂ 11 ਨਵੰਬਰ ਨੂੰ ਤਰਨ ਤਾਰਨ ਦੇ ਵਿਧਾਨ ਸਭਾ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ 'ਚ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਤੋਂ ਬਾਅਦ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਨਾਲੋਂ ਕਾਂਗਰਸੀ ਉਮੀਦਵਾਰ ਦਾ ਪੱਲੜਾ ਭਾਰੀ ਹੈ | ਕਿਉਂਕਿ ਲੋਕ ਸਮਝ ਚੁੱਕੇ ਹਨ ਕਿ ਪੰਜਾਬ ਦੇ ਲੋਕਾਂ ਦਾ ਭਲਾ ਸਿਰਫ਼ ਕਾਂਗਰਸ ਪਾਰਟੀ ਹੀ ਕਰ ਸਕਦੀ ਹੈ | ਜਦ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਚੋਣਾਂ ਜਿੱਤ ਕੇ ਇਲਾਕੇ ਦੇ ਲੋਕਾਂ ਨੂੰ ਆਪਣਾ ਮੂੰਹ ਨਹੀਂ ਦਿਖਾਉਂਦੇ | ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਜਦੋਂ-ਜਦੋਂ ਵੀ ਪੰਜਾਬ ਵਿਚ ਸਰਕਾਰ ਬਣੀ ਤਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ | ਜਦ ਕਿ ਵਿਰੋਧੀ ਪਾਰਟੀਆਂ ਨੇ ਸਿਰਫ਼ ਲੋਕਾਂ ਦੇ ਪੱਲੇ ਲਾਰਿਆਂ ਨਾਲ ਹੀ ਭਰੇ | ਕਿਸਾਨ ਆਗੂ ਕਮਲਜੀਤ ਬੰਗਾ ਨੇ ਕਿਹਾ ਕਿ ਜਿੱਥੇ-ਜਿੱਥੇ ਵੀ ਮੇਰੇ ਤੇ ਮੇਰੇ ਸਾਥੀਆਂ ਕਾਂਗਰਸੀ ਆਗੂਆਂ ਵੱਲੋਂ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਉੱਥੇ ਦਾ ਹੋਇਆ ਇਕੱਠ ਇਹ ਬਿਆਨ ਕਰਦਾ ਹੈ ਕਿ ਕਾਂਗਰਸੀ ਉਮੀਦਵਾਰ ਸੰਧੂ ਦੀ ਜਿੱਤ ਯਕੀਨੀ ਹੈ | ਕਿਉਂਕਿ ਲੋਕਾਂ ਨੂੰ ਪਤਾ ਹੈ ਕਿ ਪੰਜਾਬ ਦਾ ਸਰਵਪੱਖੀ ਵਿਕਾਸ ਸਿਰਫ਼ ਕਾਂਗਰਸ ਪਾਰਟੀ ਹੀ ਕਰਵਾ ਸਕਦੀ ਹੈ | ਉਹਨਾਂ ਕਿਹਾ ਸੰਧੂ ਦੀ ਜਿੱਤ ਦਾ ਇਹ ਵੀ ਮੁੱਖ ਕਾਰਨ ਹੈ ਕਿ ਲੋਕ ਵਿਰੋਧੀ ਪਾਰਟੀਆਂ ਨਾਲੋਂ ਨਾਤਾ ਤੋੜ ਤੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਤੇ ਹੋ ਰਹੇ ਹਨ | ਇਸ ਮੌਕੇ ਉਹਨਾਂ ਦੇ ਸਾਥੀ ਲਾਜਪਤ ਰਾਏ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਮਰਦੀਪ ਕਾਲਜ ਦੇ ਨੈਨੀ ਕੇਅਰ ਦੇ ਵਿਦਿਆਰਥੀਆਂ ਵਲੋਂ ਸਰਕਾਰੀ ਹਸਪਤਾਲ ਮੁਕੰਦਪੁਰ ਦਾ ਦੌਰਾ ਅਗਲੀ ਖ਼ਬਰ ਕਰਾਟੇ ਚੈਂਪੀਅਨਸ਼ਿਪ 'ਚੋਂ ਸੋਨ ਤਗਮਾ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ <br/>
Ad Position 24