ਬਹਿਰਾਮ, 2 ਨਵੰਬਰ (ਨਛੱਤਰ ਸਿੰਘ ਬਹਿਰਾਮ)-ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆ ਦੀ ਅਗਵਾਈ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕਲਗ਼ੀਧਰ ਸਾਹਿਬ ਤੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਉਕਤ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਜਿੱਥੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ, ਉੱਥੇ ਮਠਿਆਈ, ਚਾਹ-ਪਕੌੜੇ ਅਤੇ ਫਲ-ਫਰੂਟ ਦੇ ਲੰਗਰ ਵੀ ਲਗਾਏ ਗਏ | ਉਪਰੰਤ ਭਾਈ ਸੁਖਵਿੰਦਰ ਸਿੰਘ ਅਨਮੋਲ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਾਨੂੰ ਗੁਰੂਆਂ ਦੇ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਨਾਗਰਾ ਨੇ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਦਾਨੀ ਸੱਜਣਾਂ ਨੂੰ ਸਿਰੋਪਾਉ ਨਾਲ ਸਨਮਾਨ ਕੀਤਾ | ਇਸ ਮੌਕੇ ਭਾਈ ਸਤਨਾਮ ਸਿੰਘ, ਭਾਈ ਜਗਮੋਹਨ ਸਿੰਘ ਹੈੱਡ ਗ੍ਰੰਥੀ, ਸਰਪੰਚ ਮੋਹਨ ਲਾਲ, ਪੰਚ ਹਰਭਜਨ ਸਿੰਘ, ਕਲਿਆਣ ਸਿੰਘ, ਨੰਬਰਦਾਰ ਜਸਵਿੰਦਰ ਸਿੰਘ, ਅਮਰਜੀਤ ਸਿੰਘ ਲੇਹਲ, ਗੁਰਚਰਨ ਸਿੰਘ ਅਟਵਾਲ ਯੂ.ਐਸ.ਏ, ਮੁਖ਼ਤਿਆਰ ਸਿੰਘ ਅਟਵਾਲ, ਨਿਸ਼ਾਨ ਸਿੰਘ, ਕਰਮਜੀਤ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਅਟਵਾਲ, ਮੱਖਣ ਸਿੰਘ ਅਟਵਾਲ, ਸੁਖਵਿੰਦਰ ਸਿੰਘ ਰੰਧਾਵਾ, ਮਲਕੀਤ ਸਿੰਘ ਅਟਵਾਲ, ਚਰਨਜੀਤ ਸਿੰਘ ਰੰਧਾਵਾ, ਬਲਦੇਵ ਸਿੰਘ ਅਟਵਾਲ, ਮੇਜਰ ਸਿੰਘ, ਸਤਨਾਮ ਸਿੰਘ, ਦਵਿੰਦਰ ਬਤਰਾ, ਸੁਖਵਿੰਦਰ ਸਿੰਘ ਘੋਨਾ, ਡਾ. ਬਿਕਰਮਜੀਤ ਪਹਾੜੀਆ, ਦਰਸ਼ਨ ਸਿੰਘ, ਰਾਜਿੰਦਰ ਸਿੰਘ ਅਟਵਾਲ, ਰਣਜੀਤ ਸਿੰਘ ਭੋਗਲ, ਹਰਦੀਪ ਸਿੰਘ, ਇਕਬਾਲ ਸਿੰਘ ਸੰਧੂ, ਗੁਰਸੇਵਕ ਸਿੰਘ, ਬੀ.ਕੇ ਪੁਰੀ, ਹਰਪ੍ਰੀਤ ਸਿੰਘ ਅਟਵਾਲ, ਗੁਰਦੀਪ ਸਿੰਘ ਆਦਿ ਸੰਗਤਾਂ ਹਾਜ਼ਰ ਸਨ |