24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸੰਤ ਬਾਬਾ ਬਲਵੰਤ ਸਿੰਘ ਟਾਂਡੇ ਵਾਲੇ ਤੇ ਸੇਵਕਾਂ ਦੀ ਬਰਸੀ ਨੂੰ ਸਮਰਪਿਤ ਸਮਾਗਮ 9 ਤੋਂ <br/>

Ad Position 21
No active advertisement
ਅਜੀਤ ਡੈਸਕ 03-11-2025
ਬਲਾਚੌਰ, 2 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਸੰਤ ਬਾਬਾ ਬਲਵੰਤ ਸਿੰਘ ਟਾਂਡਾ ਉੜਮੁੜ ਅਤੇ ਉਨ੍ਹਾਂ ਦੇ ਹਜ਼ੂਰੀ ਸੇਵਕਾਂ ਦੀ ਬਰਸੀ ਸੰਬੰਧੀ ਸਮਾਗਮ 9 ਨਵੰਬਰ ਤੋਂ 17 ਨਵੰਬਰ ਤੱਕ ਗੁਰਦੁਆਰਾ ਗੁਰੂ ਨਾਨਕ ਨਿਰਵੈਰ ਸੱਚਖੰਡ ਧਾਮ ਰੋਲ਼ੂ ਕਲੋਨੀ ਬਲਾਚੌਰ ਵਿਖੇ ਕਰਾਏ ਜਾ ਰਹੇ ਹਨ, ਇਹ ਜਾਣਕਾਰੀ ਮੁੱਖ ਸੇਵਾਦਾਰ ਸੰਤ ਬਾਬਾ ਹਰਜਿੰਦਰ ਸਿੰਘ ਬਰਾੜ ਨੇ ਦਿੰਦਿਆਂ ਦੱਸਿਆ ਕਿ ਇਹ ਸਮਾਗਮ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਵੀ ਸਮਰਪਿਤ ਹੈ | ਉਨ੍ਹਾਂ ਦੱਸਿਆ ਕਿ 9 ਤੋਂ 16 ਨਵੰਬਰ ਨੂੰ ਰੋਜ਼ਾਨਾ ਰਾਤ ਦੇ ਦੀਵਾਨ ਸਜਾਏ ਜਾਣਗੇ ਅਤੇ 17 ਨਵੰਬਰ ਨੂੰ ਸਵੇਰੇ ਸ਼੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਸੰਤ ਸਮਾਗਮ ਹੋਵੇਗਾ | ਬਰਸੀ ਸਮਾਗਮ ਵਿੱਚ ਸੰਤ ਬਾਬਾ ਗੁਰਦਿਆਲ ਸਿੰਘ ਟਾਡਾ ਉੜਮੁੜ, ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਬਾਬਾ ਅਮਰਜੀਤ ਸਿੰਘ, ਬਾਬਾ ਮਨਵੀਰ ਸਿੰਘ ਭੁੱਚੋਂ, ਬਾਬਾ ਪਰਮਜੀਤ ਸਿੰਘ ਢਿੱਡਾ ਸਾਹਿਬ ਵਾਲੇ, ਬਾਬਾ ਮਹਿਤਾਬ ਸਿੰਘ ਠੇਰੀ ਸਾਹਿਬ ਵਾਲੇ, ਸੰਤ ਬਾਬਾ ਅਮਰੀਕ ਸਿੰਘ ਪੰਜ ਭੈਣੀਆਂ ਵਾਲੇ, ਬਾਬਾ ਜੋਗਾ ਸਿੰਘ ਖ਼ਾਲਸਾ ਰਾਮੂ ਥਿਆੜਾ ਵਾਲੇ, ਗਿਆਨੀ ਸਰਬਜੀਤ ਸਿੰਘ ਲੁਧਿਆਣਾ ਵਾਲੇ, ਬਾਬਾ ਅਮਰੀਕ ਸਿੰਘ ਪੁੜੈਣ ਵਾਲੇ, ਬਾਬਾ ਪਵਿੱਤਰ ਸਿੰਘ ਅਮਰੀਕਾ, ਬਾਬਾ ਗੁਰਪਾਲ ਸਿੰਘ ਮਹਿਤਪੁਰ ਵਾਲੇ ਅਤੇ ਹੋਰ ਮਹਾਂਪੁਰਸ਼ ਗੁਰਬਾਣੀ, ਕਥਾ, ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਸੰਤ ਬਾਬਾ ਬਲਵੰਤ ਸਿੰਘ ਟਾਂਡਾ ਉੜਮੁੜ ਵਾਲਿਆਂ ਦੇ ਜੀਵਨ ਅਤੇ ਫ਼ਲਸਫ਼ੇ 'ਤੇ ਰੌਸ਼ਨੀ ਪਾਉਣਗੇ |

Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਕਲੇਰ ਨੂੰ ਸਦਮਾ, ਚਾਚੇ ਦਾ ਸਵਰਗਵਾਸ <br/> ਅਗਲੀ ਖ਼ਬਰ ਭੀਣ ਸਕੂਲ ਵਿਖੇ ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਮੇਲਾ ਲਗਾਇਆ
Ad Position 24