24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁ: ਸਿੰਘ ਸਭਾ ਪੱਲੀ ਝਿੱਕੀ ਵਿਖੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 03-11-2025
ਬੰਗਾ, 2 ਨਵੰਬਰ (ਕੁਲਦੀਪ ਸਿੰਘ ਪਾਬਲਾ) - ਗੁ: ਸਿੰਘ ਸਭਾ ਪਿੰਡ ਪੱਲੀ ਝਿੱਕੀ ਵਿਖੇ ਸਮੂਹ ਪ੍ਰਬੰਧਕ ਕਮੇਟੀ, ਸਮੂਹ ਸਿੱਖ ਨੌਜਵਾਨ ਸਭਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਆਗਮਨ ਪੂਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਇਹ ਪ੍ਰਭਾਤ ਫੇਰੀਆਂ ਗੁ: ਸਿੰਘ ਸਭਾ ਤੋਂ ਆਰੰਭ ਹੋ ਕੇ ਪਿੰਡ ਦੀ ਪਰਕਰਮਾ ਦੌਰਾਨ ਗੁਰੂ ਦੀ ਮਹਿਮਾ ਦਾ ਜਸ ਗਾਇਨ ਕਰਦੀਆਂ ਸੰਗਤਾਂ ਗੁ: ਸਿੰਘ ਸਭਾ ਵਿਖੇ ਪਰਤਦੀਆਂ ਹਨ ਅਤੇ ਗੁਰਦੁਆਰਾ ਸਿੰਘ ਸਭਾ ਪੁੱਜ ਕੇ ਸਮਾਪਤੀ ਕੀਤੀ ਜਾਂਦੀ ਹੈ | ਉਪਰੰਤ ਸੰਗਤਾਂ ਨੂੰ ਚਾਹ ਪਕੌੜਿਆਂ ਅਤੇ ਮਠਿਆਈਆਂ ਦੇ ਲੰਗਰ ਛਕਾਏ ਜਾਂਦੇ ਹਨ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੁਰਿੰਦਰ ਸਿੰਘ ਅਤੇ ਸੈਕਟਰੀ ਸਤਨਾਮ ਸਿੰਘ ਪਾਬਲਾ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ 30 ਅਕਤੂਬਰ ਨੂੰ ਪ੍ਰਭਾਤ ਫੇਰੀਆਂ ਅਰੰਭ ਕੀਤੀਆਂ ਗਈਆਂ ਸਨ ਅਤੇ 7 ਨਵੰਬਰ ਨੂੰ ਸਮਾਪਤ ਕਰਕੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ | ਜਿਨ੍ਹਾਂ ਦੇ ਭੋਗ 9 ਨਵੰਬਰ ਦਿਨ ਐਤਵਾਰ ਨੂੰ ਪਾਏ ਜਾਣਗੇ | ਉਪਰੰਤ ਰਾਗੀ ਤੇ ਢਾਡੀ ਜਥੇ ਵਲੋਂ ਸ਼ਬਦ ਕੀਰਤਨ ਦਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ | ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਲਜ ਬਲਾਚੌਰ ਵਲੋਂ ਵਿਜੀਲੈਂਸ ਜਾਗਰੂਕਤਾ ਰੈਲੀ <br/> ਅਗਲੀ ਖ਼ਬਰ ਵਿਸ਼ਾਲ ਖੂਨਦਾਨ ਕੈਂਪ 5 ਨੂੰ - ਡਾ. ਕੈਂਥ <br/>
Ad Position 24