24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚੋਂ ਪੰਜਾਬ ਦੀ ਸ਼ਮੂਲੀਅਤ ਖਤਮ ਕਰਨਾ ਨਿੰਦਣਯੋਗ ਫੈਸਲਾ - ਪੰਮਾ <br/>

Ad Position 21
No active advertisement
ਅਜੀਤ ਡੈਸਕ 03-11-2025
ਬੰਗਾ, 2 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਇਹ ਦੇਸ਼ ਦੇ ਫੈਡਰਲ ਢਾਂਚੇ ਦਾ ਅਪਮਾਨ ਹੈ ਤੇ ਪੰਜਾਬ ਦੇ ਵਿੱਦਿਅਕ ਅਤੇ ਬੌਧਕ ਢਾਂਚੇ ਉੱਤੇ ਹਮਲਾ ਹੈ | ਉਹ ਵੀ 'ਪੰਜਾਬ ਦਿਵਸ' ਦੇ ਮੌਕੇ 'ਤੇ, ਜਿਸ ਦੀ ਕਾਇਮੀ ਲਈ ਹਜ਼ਾਰਾਂ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ | ਕੇਂਦਰ ਸਰਕਾਰ ਨੇ ਬਿਨਾਂ ਪੰਜਾਬ ਦੀ ਪਰਵਾਹ ਕੀਤਿਆਂ ਇਹ ਇੱਕ-ਪਾਸੜ ਆਰਡੀਨੈਂਸ ਜਾਰੀ ਕਰਕੇ ਅਤੇ ਪੰਜਾਬ ਦੇ ਮਾਣ-ਮੱਤੇ ਵਿਰਸੇ ਵਿੱਚੋਂ ਪੰਜਾਬ ਨੂੰ ਹੀ ਬਾਹਰ ਕੱਢ ਕੇ ਪੰਜਾਬ ਨੂੰ ਇੱਕ ਹੋਰ ਅਸਹਿ ਜਖ਼ਮ ਦਿੱਤਾ ਹੈ | ਇਹ ਵਿਚਾਰ ਇਥੋਂ ਦੇ ਅਕਾਲੀ ਯੂਥ ਆਗੂ ਸ. ਪਰਮਜੀਤ ਸਿੰਘ ਪੰਮਾ ਨੇ ਪੱਤਰਕਾਰਾਂ ਦੇ ਸਨਮੁੱਖ ਪ੍ਰਗਟਾਏ | ਉਹਨਾਂ ਕਿਹਾ ਕਿ ਅਸੀਂ ਭਾਰਤ ਸਰਕਾਰ ਨੂੰ ਸੁਝਾਅ ਦਿੰਦੇ ਹਾਂ ਕਿ ਉਹ ਫੌਰਨ ਇਸ ਗੈਰ-ਸੰਵਿਧਾਨਿਕ ਫੈਸਲੇ ਨੂੰ ਵਾਪਿਸ ਲਵੇ | ਪਹਿਲੋਂ ਹੀ ਅਨੇਕ ਸਮੱਸਿਆਵਾਂ ਨਾਲ ਜੂਝ ਰਹੇ ਪੰਜਾਬ ਦੇ ਮਾਹੌਲ ਨੂੰ ਹੋਰ ਖਰਾਬ ਨਾ ਕਰੇ | ਉਹਨਾਂ ਪੰਜਾਬ ਦੇ ਲੋਕਾਂ, ਬੁੱਧੀਜੀਵੀਆਂ ਅਤੇ ਵਿਦਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਕੱਠੇ ਹੋਣ ਤੇ ਜਿਥੋਂ ਤੱਕ ਵੀ ਹੋ ਸਕੇ ਕੇਂਦਰ ਸਰਕਾਰ ਦੇ ਇਸ ਆਪ-ਹੁਦਰੇ ਫੈਸਲੇ ਖਿਲਾਫ ਅਵਾਜ਼ ਚੁੱਕਣ |

Ad Position 22
No active advertisement
ਪਿਛਲੀ ਖ਼ਬਰ ਬੰਗਾ 'ਚ ਦਵਿੰਦਰ ਇਟਲੀ ਯਾਦਗਾਰੀ ਸੱਤਵਾਂ ਖੂਨਦਾਨ ਕੈਂਪ 5 ਨੂੰ - ਡਾ: ਰੱਲ <br/> ਅਗਲੀ ਖ਼ਬਰ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਲਜ ਬਲਾਚੌਰ ਵਲੋਂ ਵਿਜੀਲੈਂਸ ਜਾਗਰੂਕਤਾ ਰੈਲੀ <br/>
Ad Position 24