21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਲੋਧੀਪੁਰ 'ਚ ਕਿਰਤੀਆਂ ਲਈ ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 04-11-2025
ਸਾਹਲੋਂ, 3 ਨਵੰਬਰ (ਜਰਨੈਲ ਸਿੰਘ ਨਿੱਘ੍ਹਾ) - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਪ੍ਰੀਆ ਸੂਦ ਦੇ ਹੁਕਮਾਂ ਤੇ ਸਿਵਲ ਜੱਜ (ਸੀਨੀਅਰ ਡਵੀਜ਼ਨ) ਚੀਫ਼ ਜ਼ੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਪੀ. ਸੀ. ਐੱਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ 'ਚ ਕਾਨੂੰਨੀ ਜਾਗਰੂਕਤਾ ਮੁਹਿੰਮ ਜਾਰੀ ਹੈ | ਇਸ ਮੁਹਿੰਮ ਤਹਿਤ ਪਿੰਡ ਲੋਧੀਪੁਰ ਵਿਖੇ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਾਂ ਵਲੋਂ ਵੱਖ-ਵੱਖ ਕਾਨੂੰਨਾਂ ਤੇ ਭਲਾਈ ਸਕੀਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ 'ਤੇ ਪੈਰਾ ਲੀਗਲ ਵਲੰਟੀਅਰ ਬਲਦੇਵ ਭਾਰਤੀ, ਜਰਨੈਲ ਸਿੰਘ ਖੁਰਦ ਤੇ ਸਿਮਰਨਜੋਤ ਕੌਰ ਨੇ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਔਰਤਾਂ, ਬੱਚਿਆਂ, ਸੀਨੀਅਰ ਸਿਟੀਜਨਾਂ, ਕੰਮਜ਼ੋਰ ਵਰਗਾਂ ਤੇ ਕਿਰਤੀਆਂ ਦੇ ਕਾਨੂੰਨੀ ਅਧਿਕਾਰਾਂ, ਪੋਕਸੋ ਐਕਟ, ਸਾਈਬਰ ਕ੍ਰਾਈਮ ਅਤੇ ਡਿਜ਼ੀਟਲ ਫਰਾਡ ਤੇ ਪੋਸ਼ ਐਕਟ ਤੋਂ ਇਲਾਵਾ ਵੱਖ-ਵੱਖ ਜਨ ਹਿੱਤ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਕਮਲਜੀਤ ਕੌਰ ਪੰਚ, ਮਨਜੀਤ ਕੌਰ ਪੰਚ, ਆਸ਼ਾ ਰਾਣੀ ਪੰਚ, ਦਲਵੀਰ ਸਿੰਘ ਪੰਚ, ਸਰਬਜੀਤ ਸਿੰਘ, ਊਸ਼ਾ ਰਾਣੀ, ਸੁਨੀਤਾ ਦੇਵੀ ਤੇ ਰਾਜਵੀਰ ਕੌਰ ਆਦਿ ਤੋਂ ਇਲਾਵਾ ਜੋਗਿੰਦਰ ਰਾਮ ਸਾਮਜ-ਸੇਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੁਲਾਜ਼ਮ ਜਥੇਬੰਦੀਆਂ ਵਲੋਂ ਨਵਾਂਸ਼ਹਿਰ 'ਚ ਕੀਤੀ ਰੋਸ ਰੈਲੀ <br/> ਅਗਲੀ ਖ਼ਬਰ ਰਾਸ਼ਟਰੀ ਖੇਡਾਂ ਲਈ ਚੁਣੀ ਗਈ ਜਪਜੋਤ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ <br/>
Ad Position 24