ਬੰਗਾ, 4 ਨਬੰਵਰ (ਕੁਲਦੀਪ ਸਿੰਘ ਪਾਬਲਾ) - ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਦੇ ਅਸਥਾਨ ਪਿੰਡ ਨੌਰਾ ਵਿਖੇ ਸਮੂਹ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਅਲੌਕਿਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ 5 ਨਵੰਬਰ ਨੂੰ ਸਜਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਮਸਤਾਨ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ 11 ਵਜੇ ਦੇ ਕਰੀਬ ਵਿਸ਼ਾਲ ਨਗਰ ਕੀਰਤਨ ਆਰੰਭ ਕੀਤੇ ਜਾਣਗੇ | ਉਹਨਾਂ ਦੱਸਿਆ ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰਦੇ ਹੋਏ ਵੱਖ-ਵੱਖ ਸਜਾਏ ਗਏ ਪੰਡਾਲਾਂ ਤੋਂ ਹੁੰਦਾ ਹੋਇਆ ਅਤੇ ਗੁਰੂ ਜਸ ਕਰਦੀਆਂ ਸੰਗਤਾਂ ਵਾਪਸ ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਵਿਖੇ ਸੰਪੂਰਨ ਕੀਤਾ ਜਾਵੇਗਾ | ਉਹਨਾਂ ਦੱਸਿਆ ਪਰਿਕਰਮਾ ਦੌਰਾਨ ਰਾਗੀ ਅਤੇ ਢਾਡੀ ਜਥੇ ਗੁਰੂ ਜੀ ਦੀ ਜੀਵਨੀ ਬਾਰੇ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਅਤੇ ਦਾਨੀ ਸੱਜਣਾਂ ਵੱਲੋਂ ਸੰਗਤਾਂ ਲਈ ਚਾਹ ਪਕੌੜੇ ਅਤੇ ਫਲ ਫਰੂਟ ਦੇ ਲੰਗਰ ਵਰਤਾਏ ਜਾਣਗੇ |