23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਥਾਨਕ ਖ਼ਾਲਸਾ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 05-11-2025
ਨਵਾਂਸ਼ਹਿਰ, 4 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਜੇ. ਐੱਸ. ਐੱਫ. ਐੱਚ. ਖਾਲਸਾ ਸੀ. ਸੈ ਸਕੂਲ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਸਵੇਰ ਦੀ ਅਸੈਂਬਲੀ 'ਚ ਸਭ ਤੋਂ ਪਹਿਲਾਂ ਮੂਲ ਮੰਤਰ ਦਾ ਜਾਪ ਕੀਤਾ ਗਿਆ | ਸ਼ਬਦ ਕੀਰਤਨ ਉਪਰੰਤ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸੁਗੰਧੀ ਅਤੇ ਬਵਨਪ੍ਰੀਤ ਨੇ ਦਸਵੀਂ ਜਮਾਤ ਦੀ ਵਿਦਿਆਰਥਣ ਗੁੰਜਨ ਨੇ ਗੁਰੂ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਵਿਸਥਾਰ ਸਹਿਤ ਚਾਨਣਾ ਪਾਇਆ | ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਕਵਿਤਾ ਪੇਸ਼ ਕੀਤੀ | ਪਿ੍ੰਸੀਪਲ ਦਲਜੀਤ ਸਿੰਘ ਬੋਲਾ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਦੱਸਿਆ ਕਿ ਸਾਰੇ ਧਰਮ ਬਰਾਬਰ ਹਨ | ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਉਹਨਾਂ ਕਿਹਾ ਗੁਰੂ ਨਾਨਕ ਦੇਵ ਜੀ ਦੀਆਂ ਦਇਆ, ਏਕਤਾ, ਸਮਾਨਤਾ ਅਤੇ ਨਿਰਸਵਾਰਥ ਸੇਵਾ ਦੀਆਂ ਸਿੱਖਿਆਵਾਂ ਅੱਜ ਵੀ ਓਨੀਆਂ ਹੀ ਪ੍ਰਸੰਗਿਕ ਹਨ ਜਿੰਨੀਆਂ ਸਦੀਆਂ ਪਹਿਲਾਂ ਸਨ | ਇਸ ਮੌਕੇ ਪ੍ਰੇਮ ਸਿੰਘ, ਡੀ.ਪੀ ਮਨਜੀਤ ਸਿੰਘ, ਇੰਦਰਜੀਤ ਮਾਹੀ, ਬਲਜਿੰਦਰ ਸਿੰਘ, ਗੁਰਦੀਪ ਕੌਰ ਭੁੱਲਰ, ਬਲਵੀਰ ਕੌਰ, ਪੂਜਾ ਪ੍ਰਭਾਕਰ, ਪੂਜਾ ਰਾਣੀ, ਕੰਚਨ ਸੋਨੀ, ਸ੍ਰੀਮਤੀ ਸੰਦੀਪ ਕੌਰ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਜੀ.ਬੀ.ਆਈ. ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਜ਼ਿਲ੍ਹੇ 'ਚ ਪਰਾਲੀ ਸਾੜਨ ਦੇ 6 ਕੇਸਾਂ 'ਚ ਕਿਸਾਨਾਂ ਨੂੰ ਲਾਇਆ ਵਾਤਾਵਰਨ ਮੁਆਵਜ਼ਾ, ਮਾਮਲਾ ਦਰਜ <br/>
Ad Position 24