11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪਰਲ ਨਿਵੇਸ਼ਕ ਅਤੇ ਵਰਕਰ 26 ਨਵੰਬਰ ਨੂੰ ਦਿੱਲੀ ਵੱਲ ਕਰਨਗੇ ਕੂਚ

Ad Position 21
No active advertisement
ਅਜੀਤ ਡੈਸਕ 22-11-2025
ਬੰਗਾ, 21 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਇਨਸਾਫ਼ ਦੀ ਅਵਾਜ਼ ਜਥੇਬੰਦੀ ਦੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਕਾਈ ਦੀ ਹੰਗਾਮੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸ. ਗੁਰਦੀਪ ਸਿੰਘ ਝਿੱਕਾ, ਸਟੇਟ ਕਮੇਟੀ ਮੈਂਬਰ ਸ. ਅਮਰੀਕ ਸਿੰਘ ਪਠਲਾਵਾ ਅਤੇ ਸੂਬੇ ਦੇ ਸੀਨੀਅਰ ਆਗੂ ਸ. ਜੋਧ ਸਿੰਘ ਥਾਂਦੀ ਸਾਬਕਾ ਪੰਚਾਇਤ ਅਫਸਰ ਦੀ ਰਹਿਨੁਮਾਈ ਹੇਠ ਬੰਗਾ ਵਿਖੇ ਹੋਈ | ਜਿਸ ਵਿਚ ਉਪਰੋਕਤ ਆਗੂਆਂ ਨੇ ਇਲਾਕੇ ਦੇ ਸਮੂਹ ਨਿਵੇਸ਼ਕਾਂ ਅਤੇ ਵਰਕਰਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਜੋ ਪਿਛਲੇ ਲੰਬੇ ਸਮੇਂ ਤੋਂ ਦੇਸ਼ ਦੀ ਸਤਾ 'ਤੇ ਕਾਬਜ ਹੈ ਪਰਲ ਪੀੜਤ ਲੋਕਾਂ ਦੇ ਪੈਸੇ ਵਾਪਸ ਕਰਨ ਵਿੱਚ ਟਾਲਮਟੋਲ ਦੀ ਨੀਤੀ ਅਪਣਾ ਕੇ ਆਮ ਲੋਕਾਂ ਨਾਲ ਸ਼ਰੇਆਮ ਖਿਲਵਾੜ ਕਰ ਰਹੀ ਹੈ | ਆਗੂਆਂ ਨੇ ਖਦਸ਼ਾ ਜਾਹਿਰ ਕਰਦਿਆਂ ਆਖਿਆ ਕਿ ਬੜੇ ਦੁੱਖ ਦੀ ਗੱਲ ਹੈ ਕਿ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਨਿਵੇਸ਼ਕਾਂ ਦੇ ਹੱਕ ਵਿੱਚ ਫਰਵਰੀ 2016 ਵਿੱਚ ਸੁਣਾਏ ਫੈਸਲੇ ਦੇ ਬਾਵਜੂਦ ਇਹ ਸਰਕਾਰ ਅਤੇ ਇਸਦੀਆਂ ਏਜੰਸੀਆਂ ਕੁੰਭਕਰਨੀ ਨੀਂਦ ਸੁੱਤੀਆਂ ਪਈਆਂ ਹਨ | ਆਗੂਆਂ ਨੇ ਕਿਹਾ ਕਿ ਲੋਕਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ | ਪੀੜਤ ਲੋਕ ਸਰਕਾਰ ਨਾਲ ਆਹਮੋ ਸਾਹਮਣੇ ਖੜ੍ਹਨ ਲਈ ਤਿਆਰ ਹੋ ਚੁੱਕੇ ਹਨ | ਜਥੇਬੰਦੀ ਦੇ ਆਗੂਆਂ ਨੇ ਸਾਰੇ ਵਰਕਰਾਂ ਅਤੇ ਨਿਵੇਸ਼ਕਾਂ ਨੂੰ ਭਾਵੁਕ ਅਪੀਲ ਕਰਦਿਆਂ ਆਖਿਆ ਕਿ ਆਪਣੇ ਖੂਨ ਪਸੀਨੇ ਦੀ ਕਮਾਈ ਨੂੰ ਵਾਪਸ ਲੈਣ ਲਈ 26 ਨਵੰਬਰ ਨੂੰ ਰੇਲਾਂ ਰਾਹੀਂ ਦਿੱਲੀ ਪੁਹੰਚੋ ਤਾਂ ਕਿ ਦਿੱਲੀ ਦੀਆਂ ਸੜਕਾਂ 'ਤੇ ਸਰਕਾਰ ਵਿਰੁੱਧ ਆਪਣੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਕੁਲਦੀਪ ਰਾਜ ਬੰਗਾ, ਮਲਕੀਤ ਸਿੰਘ ਖਮਾਚੋਂ, ਜਸਵੀਰ ਸਿੰਘ ਝਿੱਕਾ, ਰਣਜੀਤ ਸਿੰਘ ਨਵਾਂਸ਼ਹਿਰ, ਬਲਵੀਰ ਸਿੰਘ ਮੰਢਾਲੀ, ਸਤੀਸ਼ ਕੁਮਾਰ ਐਮਾਂ ਜੱਟਾਂ, ਤਰਸੇਮ ਪਠਲਾਵਾ, ਤਰਲੋਚਨ ਸਿੰਘ ਪਠਲਾਵਾ, ਮਾ. ਰਮੇਸ਼ ਕੁਮਾਰ, ਮਨੀ ਸਿੰਘ ਬੰਗਾ, ਅਮਰਜੀਤ ਸਿੰਘ ਸੂਰਾਪੁਰ, ਹਰਭਜਨ ਸਿੰਘ ਸੂਰਾਪੁਰ, ਅਵਤਾਰ ਸਿੰਘ ਅਹਿਰਾਣਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਦਵਿੰਦਰ ਕੌੜਾ ਸੇਵਾ ਸੁਸਾਇਟੀ ਬੰਗਾ ਵਲੋਂ ਸਨਮਾਨਿਤ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸੰਬੰਧਿਤ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਮੁਕੰਮਲ
Ad Position 24