10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰਦੁਆਰਾ ਸ਼ਹੀਦਾਂ ਸਿੰਘਾਂ ਗਰੂਨਾ ਸਾਹਿਬ ਪੁੰਨੂ ਮਜਾਰਾ ਵਿਖੇ ਸ਼ਹੀਦੀ ਸਮਾਗਮ 25 ਨੂੰ <br/>

Ad Position 21
No active advertisement
ਅਜੀਤ ਡੈਸਕ 23-11-2025
ਨਵਾਂਸ਼ਹਿਰ, 22 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਗੁਰਦੁਆਰਾ ਸ਼ਹੀਦਾਂ ਸਿੰਘਾਂ ਗਰੂਨਾ ਸਾਹਿਬ ਪਿੰਡ ਪੁੰਨੂ ਮਜਾਰਾ ਵਿਖੇ ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ 23, 24 ਤੇ 25 ਨਵੰਬਰ ਨੂੰ ਗੁਰਦੁਆਰਾ ਸ਼ਹੀਦਾਂ ਸਿੰਘਾਂ ਗਰੂਨਾ ਸਾਹਿਬ ਪਿੰਡ ਪੁੰਨੂ ਮਜਾਰਾ ਦੀ ਸਮੂਹ ਸੰਗਤ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕੀ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਭਾਈ ਭੁਪਿੰਦਰ ਸਿੰਘ ਅਣਖੀ ਦਾ ਢਾਡੀ ਜਥਾ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸੇ ਤਰ੍ਹਾਂ 23 ਨਵੰਬਰ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਏ, ਜਿਨ੍ਹਾਂ ਦੇ 25 ਨਵੰਬਰ ਦਿਨ ਮੰਗਲਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਉਪਰੰਤ ਭਾਈ ਮਨਜੀਤ ਸਿੰਘ ਬੁਟਾਹਰੀ ਦਾ ਕਵੀਸ਼ਰੀ ਜਥਾ ਸੰਗਤਾਂ ਨੂੰ ਨਿਹਾਲ ਕਰੇਗਾ | ਇਸ ਮੌਕੇ ਪ੍ਰਧਾਨ ਕੁਲਵੀਰ ਸਿੰਘ ਬੈਂਸ, ਵਾਈਸ ਪ੍ਰਧਾਨ ਗੁਰਚਰਨ ਸਿੰਘ, ਪਿ੍ੰਸੀਪਲ ਗੁਰਨੇਕ ਸਿੰਘ ਮੱਲ੍ਹੀ, ਮਨਜੀਤ ਸਿੰਘ ਮੱਲ੍ਹੀ, ਮਹਿੰਦਰ ਸਿੰਘ ਸਿੱਧੂ, ਜਸਵਿੰਦਰ ਸਿੰਘ, ਜਗਤ ਰਾਮ, ਅਵਤਾਰ ਸਿੰਘ, ਭਾਈ ਸੁਲੱਖਣ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਗਰੂਨਾ ਸਾਹਿਬ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਬਲਾਚੌਰ ਤਹਿਸੀਲ ਦੇ ਟੁਕੜੇ ਨਹੀਂ ਹੋਣ ਦਿਆਂਗੇ -ਮੰਗੂਪੁਰ <br/> ਅਗਲੀ ਖ਼ਬਰ ਏਸ਼ੀਅਨ ਇੰਸਟੀਚਿਊਟ ਤੇ ਗੁਰੂ ਨਾਨਕ ਇੰਸਟੀਚਿਊਟ ਆਫ਼ ਗਲੋਬਲ ਸਟੱਡੀਜ਼ ਕੈਨੇਡਾ ਦੇ ਵਿਚਕਾਰ ਐੱਮ. ਓ. ਯੂ. ਸਾਇਨ <br/>...
Ad Position 24