11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਕਿਰਤ ਕੋਡ ਰੱਦ ਕਰਨ ਦੀ ਮੰਗ ਨੂੰ ਲੈ ਕੇ ਭੱਠਾ ਮਜ਼ਦੂਰਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ <br/>

Ad Position 21
No active advertisement
ਅਜੀਤ ਡੈਸਕ 23-11-2025
ਨਵਾਂਸ਼ਹਿਰ/ਉਸਮਾਨਪੁਰ, 22 ਨਵੰਬਰ (ਜਸਬੀਰ ਸਿੰਘ ਨੂਰਪੁਰ, ਸੰਦੀਪ ਮਝੂਰ) - ਪਿੰਡ ਸੋਇਤਾ ਸਥਿਤ ਇੱਟ ਭੱਠੇ 'ਤੇ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਵਲੋਂ ਚਾਰ ਕਿਰਤ ਕੋਡ ਰੱਦ ਕਰਨ ਦੀ ਮੰਗ ਨੂੰ ਲੈ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ 'ਤੇ ਔਰਤ ਮਜ਼ਦੂਰ ਵੀ ਹਾਜ਼ਰ ਸਨ | ਸੰਬੋਧਨ ਕਰਦਿਆਂ ਇਫਟੂ ਪੰਜਾਬ ਦੇ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸਕੱਤਰ ਅਵਤਾਰ ਸਿੰਘ ਤਾਰੀ ਅਤੇ ਪ੍ਰੈੱਸ ਸਕੱਤਰ ਜਸਬੀਰ ਦੀਪ ਨੇ ਕਿਹਾ ਕਿ ਕਿਰਤ ਕੋਡ ਲਾਗੂ ਕਰਕੇ ਮੋਦੀ ਸਰਕਾਰ ਨੇ ਮਜ਼ਦੂਰ ਵਰਗ ਉੱਤੇ ਬਹੁਤ ਹੀ ਘਾਤਕ ਹੱਲਾ ਬੋਲਿਆ ਹੈ ਜਿਸ ਦਾ ਮਜ਼ਦੂਰ ਜਮਾਤ ਹਰ ਹਾਲਤ ਵਿੱਚ ਕਰੜਾ ਜਵਾਬ ਦੇਵੇਗੀ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ 80 ਕਰੋੜ ਲੋਕਾਂ ਦੀ ਹਕੀਕਤ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਜੋ 5 ਕਿਲੋ ਮੁਫ਼ਤ ਰਾਸ਼ਨ 'ਤੇ ਨਿਰਭਰ ਹਨ | ਇਹ ਐਲਾਨ ਉਸ ਹਕੀਕਤ ਦੇ ਬਾਵਜੂਦ ਕੀਤੇ ਜਾ ਰਹੇ ਹਨ ਕਿ ਬਹੁਤ ਵੱਡੀ ਬਹੁਗਿਣਤੀ ਟਰੇਡ ਯੂਨੀਅਨਾਂ ਨੇ ਇਨ੍ਹਾਂ ਮਜ਼ਦੂਰ ਵਿਰੋਧੀ ਤਬਦੀਲੀਆਂ ਦਾ ਖੁੱਲ੍ਹਾ ਵਿਰੋਧ ਕੀਤਾ ਹੈ, ਟਰੇਡ ਯੂਨੀਅਨਾਂ ਵਲੋਂ ਮਸ਼ਵਰਿਆਂ ਦੀਆਂ ਸਾਰੀਆਂ ਮੰਗਾਂ ਨੂੰ ਅਣਦੇਖਾ ਕੀਤਾ ਗਿਆ ਹੈ, ਕਈ ਰਾਜ ਸਰਕਾਰਾਂ ਨੇ ਕੋਡਾਂ ਦੇ ਵਿਰੋਧ ਕਾਰਨ ਅਜੇ ਤੱਕ ਨਿਯਮ ਤਿਆਰ ਨਹੀਂ ਕੀਤੇ | ਪਰ ਮੋਦੀ ਸਰਕਾਰ ਨੂੰ ਮਜ਼ਦੂਰ ਵਰਗ ਦੇ ਕਿਸੇ ਵੀ ਹੱਕ ਦੀ ਦਲੀਲ ਦੀ ਕੋਈ ਪਰਵਾਹ ਨਹੀਂ | ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ 'ਹਾਇਰ-ਐਂਡ-ਫਾਇਰ' ਦਾ ਪੂਰਾ ਹੱਕ ਮਿਲੇ | ਬੇਅੰਤ ਕੰਮ ਦੇ ਘੰਟੇ ਲਗਾਏ ਜਾ ਸਕਣ, ਅਤੇ ਲੋਕਤੰਤਰਕ ਅਧਿਕਾਰਾਂ ਨੂੰ ਕੁਚਲਿਆ ਜਾਵੇ | ਇਸ ਮੌਕੇ ਇਫਟੂ ਦੇ ਜ਼ਿਲ੍ਹਾ ਕਮੇਟੀ ਮੈਂਬਰ ਭਰਤ ਕੁਮਾਰ, ਬੀਰ ਸਿੰਘ, ਸਾਵਣ ਕੁਮਾਰ, ਸਤੀਸ਼ ਕੁਮਾਰ, ਵਿਜੇ, ਰਾਜੂ, ਪਟੇਲ, ਦਵਿੰਦਰ ਦੀਪ ਸਿੰਘ, ਸਾਹਿਬ ਕੁਮਾਰ, ਰੌਸ਼ਨ ਲਾਲ, ਰਸ਼ਮੀ, ਅੰਮਿ੍ਤਾ ਅਤੇ ਗਿਆਨ ਕੌਰ ਭੱਠਾ ਮਜ਼ਦੂਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਸਜਾਏ ਨਗਰ ਕੀਰਤਨ ਦਾ ਜ਼ਿਲ੍ਹੇ 'ਚ ਦਾਖਲ ਹੋਣ 'ਤੇ ਭਰਵਾਂ ਸ... ਅਗਲੀ ਖ਼ਬਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਬਲਾਚੌਰ ਤਹਿਸੀਲ ਦੇ ਟੁਕੜੇ ਨਹੀਂ ਹੋਣ ਦਿਆਂਗੇ -ਮੰਗੂਪੁਰ <br/>
Ad Position 24