ਨਵਾਂਸ਼ਹਿਰ, 22 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਪ੍ਰਵੇਸ਼ ਹੋਣ 'ਤੇ ਪਿੰਡ ਮੇਹਲੀ ਵਿਖੇ ਪੂਰੇ ਜਾਹੋ-ਜਲਾਲ ਨਾਲ ਸਵਾਗਤ ਕੀਤਾ ਗਿਆ | ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਅਤੇ ਐਸ.ਐਸ.ਪੀ ਤੁਸ਼ਾਰ ਗੁਪਤਾ ਨੇ ਸਬੰਧਿਤ ਅਧਿਕਾਰੀਆਂ ਸਮੇਤ ਨਗਰ ਕੀਰਤਨ ਦਾ ਸਵਾਗਤ ਕੀਤਾ | ਨਗਰ ਕੀਰਤਨ ਦਾ ਜ਼ਿਲ੍ਹੇ ਵਿੱਚ ਪ੍ਰਵੇਸ਼ ਕਰਨ ਮੌਕੇ ਗਾਰਡ ਆਫ਼ ਆਨਰ ਨਾਲ ਸਵਾਗਤ ਕੀਤਾ, ਉਪਰੰਤ ਗੁਰਦੁਆਰਾ ਚਰਨ ਕੰਵਲ ਸਾਹਿਬ ਬੰਗਾ ਵਿਖੇ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦਾ ਨਵਾਂਸ਼ਹਿਰ ਵਿਖੇ ਪਹੁੰਚਣ 'ਤੇ ਖੰਡ ਮਿੱਲ ਨੇੜੇ ਸੰਗਤਾਂ ਵਲੋਂ ਪਾਲਕੀ ਸਾਹਿਬ ਦੇ ਦਰਸ਼ਨ ਕਰਦਿਆਂ ਸੰਗਤ ਦਾ ਸਵਾਗਤ ਕੀਤਾ | ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਲਲਿਤ ਮੋਹਨ ਪਾਠਕ ਹਲਕਾ ਇੰਚਾਰਜ ਨਵਾਂਸ਼ਹਿਰ, ਡਾ. ਸੁਖਵਿੰਦਰ ਸੁੱਖੀ ਵਿਧਾਇਕ ਹਲਕਾ ਬੰਗਾ, ਕੁਲਜੀਤ ਸਿੰਘ ਸਰਹਾਲ ਚੇਅਰਮੈਨ ਜਲ ਸਰੋਤ ਵਿਭਾਗ, ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਐਸ.ਡੀ.ਐਮ ਵਿਪਨ ਭੰਡਾਰੀ, ਹਰਜੋਤ ਕੌਰ ਲੋਹਟੀਆ, ਸੁਖਵਿੰਦਰ ਸਿੰਘ ਥਾਂਦੀ, ਮੱਖਣ ਸਿੰਘ ਗਰੇਵਾਲ, ਪਰਮ ਸਿੰਘ ਖ਼ਾਲਸਾ ਕੌਂਸਲਰ, ਸੁਰਜੀਤ ਸਿੰਘ ਪ੍ਰਧਾਨ ਗੁਰੂ ਨਾਨਕ ਮਿਸ਼ਨ ਸੁਸਾਇਟੀ, ਕਨਵਰ ਅਰੋੜਾ, ਬਾਬਾ ਨਰੰਗ ਸਿੰਘ ਮੁੱਖ ਸੇਵਾਦਾਰ ਮੰਜੀ ਸਾਹਿਬ ਨਵਾਂਸ਼ਹਿਰ ਅਤੇ ਹੋਰ ਅਧਿਕਾਰੀ ਮੌਜੂਦ ਸਨ |