12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪਰਾਲੀ ਦੀ ਰਹਿੰਦ ਖੂੰਹਦ ਨੂੰ ਖੇਤਾਂ 'ਚ ਹੀ ਅੱਗ ਨਾ ਲਗਾਈ ਜਾਵੇ-ਡਾਕਟਰ ਨੀਤਨ <br/>

Ad Position 21
No active advertisement
ਅਜੀਤ ਡੈਸਕ 23-11-2025
ਸੜੋਆ, 22 ਨਵੰਬਰ (ਹਰਮੇਲ ਸਹੂੰਗੜਾ) - ਡਾਕਟਰ ਰਕੇਸ਼ ਕੁਮਾਰ ਸ਼ਰਮਾ ਮੁੱਖ ਖੇਤੀਬਾੜੀ ਅਫਸਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਡਾਕਟਰ ਨੀਤਨ ਬਲਾਕ ਖੇਤੀਬੜੀ ਅਫਸਰ ਸੜੋਆ ਦੀ ਪ੍ਰਧਾਨਗੀ ਹੇਠ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸੀ. ਐਚ. ਸੀ ਸੜੋਆ ਵਿਖੇ ਬਲਾਕ ਸੜੋਆ ਦੀਆਂ ਸਮੂਹ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਗਈ | ਇਸ ਮੌਕੇ ਡਾਕਟਰ ਨੀਤਨ ਬਲਾਕ ਖੇਤੀਬਾੜੀ ਅਫ਼ਸਰ ਨੇ ਬੋਲਦਿਆਂ ਕਿਹਾ ਕਿ ਕੰਬਾਈਨ ਨਾਲ ਕਟਾਈ ਮਗਰੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਸੁਪਰ ਸੀਡਰ ਜਾਂ ਜੀਰੋ ਟੈਲਰ ਡਰਿਲ ਨਾਲ ਕਣਕ ਦੀ ਸਿੱਧੀ ਬਿਜਾਈ ਕਰਕੇ ਭੂਮੀ ਦੀ ਸਿਹਤ ਨੂੰ ਬਰਕਰਾਰ ਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ | ਉਹਨਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਨਾਲ ਜੀਵ ਜੰਤੂਆਂ 'ਤੇ ਮਾੜਾ ਅਸਰ ਪੈਂਦਾ ਹੈ | ਪਲੀਤ ਵਾਤਾਵਰਣ ਅਤੇ ਆਕਸੀਜਨ ਦੀ ਕਮੀ ਕਰਕੇ ਮਾਤ ਗਰਭ 'ਚ ਪਲ ਰਹੇ ਅਤੇ ਪੈਦਾ ਹੋਏ ਛੋਟੇ ਬੱਚਿਆਂ ਦੇ ਦਿਮਾਗ ਦਾ ਵਿਕਾਸ ਰੁਕ ਜਾਂਦਾ ਹੈ | ਇਸ ਮੌਕੇ ਐਸ. ਐਮ. ਓ ਡਾਕਟਰ ਜਤਿੰਦਰ ਸਿੰਘ ਨੇ ਸਮੂਹ ਆਸ਼ਾ ਵਰਕਰਾਂ ਨੂੰ ਕਿਹਾ ਕਿ ਸਿਹਤ ਵਿਭਾਗ ਦੀਆਂ ਸਕੀਮਾਂ ਦੇ ਨਾਲ-ਨਾਲ ਪਰਾਲੀ ਨੂੰ ਸਾੜਨ ਦੇ ਹੋਣ ਵਾਲੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਜਾਣੂੰ ਕਰਵਾਇਆ ਜਾਵੇ ਤਾਂ ਜੋ ਵਾਤਾਵਰਣ ਸਾਫ ਰਹਿ ਸਕੇ | ਹੋਰਨਾਂ ਤੋਂ ਇਲਾਵਾ ਰਜਿੰਦਰਪਾਲ, ਸੁਰਿੰਦਰ ਪਾਲ ਸਿੰਘ, ਵਰਿੰਦਰਪਾਲ ਤਿੰਨੋ ਵਿਸਥਾਰ ਅਫਸਰ, ਗੁਰ ਕਿਰਪਾਲ ਸਿੰਘ ਸੰਧੂ, ਹੈਲਥ ਇੰਸਪੈਕਟਰ ਆਦਰਸ਼ ਕੁਮਾਰ, ਮਨਿੰਦਰ ਸਿੰਘ, ਰਾਮ ਕੁਮਾਰ, ਪਰਮਜੀਤ ਕੌਰ ਸਟੈਨੋ, ਸ਼ਿਵ ਕੁਮਾਰ ਅਤੇ ਆਸ਼ਾ ਵਰਕਰ ਹੋਰ ਸਟਾਫ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਰਗਾਹ ਸ਼ਰੀਫ ਹਜ਼ਰਤ ਪੀਰ ਲੱਖ ਦਾਤਾ ਭਰੋਮਜਾਰਾ 'ਚ ਸੂਫ਼ੀਆਨਾ ਸਮਾਗਮ ਕਰਾਇਆ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਖ਼ੂਨਦਾਨ ਕੈਂਪ 25 ਨੂੰ <br/>
Ad Position 24