12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਭੀਣ ਸਕੂਲ ਦੀ ਲਵਪ੍ਰੀਤ ਲਿਖਾਈ ਮੁਕਾਬਲੇ 'ਚ ਅੱਵਲ <br/>

Ad Position 21
No active advertisement
ਅਜੀਤ ਡੈਸਕ 23-11-2025
ਮੱਲਪੁਰ ਅੜਕਾਂ, 22 ਨਵੰਬਰ (ਮਨਜੀਤ ਸਿੰਘ ਜੱਬੋਵਾਲ) - ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਯਾਦਗਾਰੀ ਕਮੇਟੀ ਸ਼ਹਾਬਪੁਰ ਵੱਲੋਂ ਮਾਸਟਰ ਗਿਆਨ ਸਿੰਘ ਸੰਘਾ ਦੀ ਸ਼ਹੀਦੀ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਭੀਣ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ ਸੁੰਦਰ ਲਿਖਾਈ ਮੁਕਾਬਲਿਆਂ ਵਿੱਚ ਤੀਜੇ ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ | ਜੇਤੂ ਵਿਦਿਆਰਥਣ ਨੂੰ ਕਮੇਟੀ ਵੱਲੋਂ 700 ਰੁਪਏ ਦਾ ਨਕਦ ਇਨਾਮ, ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਨੇ ਵਿਦਿਆਰਥਣ ਅਤੇ ਗਾਈਡ ਅਧਿਆਪਕਾ ਗਗਨਦੀਪ ਕੌਰ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਅਜਿਹੇ ਵਿੱਦਿਅਕ ਮੁਕਾਬਲੇ ਵਿਦਿਆਰਥੀਆਂ ਦੀ ਸ਼ਖਸੀਅਤ ਵਿੱਚ ਨਿਖਾਰ ਲਿਆਉਂਦੇ ਹਨ ਅਤੇ ਆਤਮ ਵਿਸ਼ਵਾਸ ਵਿੱਚ ਵਾਧਾ ਕਰਦੇ ਹਨ | ਇਸ ਮੌਕੇ ਸੰਜੀਵ ਕੁਮਾਰ, ਅਮਨਦੀਪ ਸਿੰਘ, ਗਗਨਦੀਪ ਕੌਰ ਅਤੇ ਜਸਪ੍ਰੀਤ ਕੌਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ <br/> ਅਗਲੀ ਖ਼ਬਰ ਦਰਗਾਹ ਸ਼ਰੀਫ ਹਜ਼ਰਤ ਪੀਰ ਲੱਖ ਦਾਤਾ ਭਰੋਮਜਾਰਾ 'ਚ ਸੂਫ਼ੀਆਨਾ ਸਮਾਗਮ ਕਰਾਇਆ
Ad Position 24