ਮਜਾਰੀ/ਸਾਹਿਬਾ, 22 ਨਵੰਬਰ (ਨਿਰਮਲਜੀਤ ਸਿੰਘ ਚਾਹਲ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਪਿੰਡ ਸਿੰਬਲ ਮਜਾਰਾ ਵਿਖੇ ਸਮੂਹ ਨਗਰ ਦੀਆਂ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਨੌਜਵਾਨ ਪੰਥਕ ਢਾਡੀ ਗਿਆਨੀ ਜਸਵਿੰਦਰ ਸਿੰਘ ਬੈਂਸ ਦੇ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਗੁਰਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਿਆ ਗਿਆ ਸੰਗਤਾਂ ਵਾਸਤੇ ਲੰਗਰ ਲਗਾਇਆ ਗਿਆ | ਇਸ ਮੌਕੇ ਬਲਵੀਰ ਸਿੰਘ, ਕੇਸਰ ਸਿੰਘ, ਅਜੈਬ ਸਿੰਘ, ਸੋਡੀ ਸਿੰਘ, ਜੁਝਾਰ ਸਿੰਘ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਓਕਾਰ ਸਿੰਘ, ਤੀਰਥ ਸਿੰਘ, ਸੰਤੋਖ ਸਿੰਘ ਤੋਂ ਇਲਾਵਾ ਸਮੂਹ ਨਗਰ ਦੀਆਂ ਸੰਗਤਾਂ ਹਾਜ਼ਰ ਸਨ |