ਬੰਗਾ, 22 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਵਲੋਂ ਲਾਇਨ ਰਾਮ ਜੀਤ ਸਿੰਘ ਦੀ ਅਗਵਾਈ 'ਚ 14ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਸਰਕਾਰੀ ਮਿਡਲ ਸਕੂਲ ਪਿੰਡ ਭੂਤਾਂ ਵਿਖੇ 23 ਨਵੰਬਰ ਦਿਨ ਐਤਵਾਰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸ੍ਰੀ ਗੁਰੂ ਰਵਿਦਾਸ ਮਿਸ਼ਨ ਹਸਪਤਾਲ ਥਾਂਦੀਆਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ਲਾਇਨ ਹਰਦੇਵ ਸਿੰਘ ਬੇਦੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਅੱਖਾਂ ਦੇ ਮੁਫ਼ਤ ਆਪਰੇਸ਼ਨ, ਮੁਫ਼ਤ ਦਵਾਈਆਂ ਅਤੇ ਮਰੀਜ਼ਾਂ ਨੂੰ ਨੇੜੇ ਦੀ ਨਜ਼ਰ ਦੀਆਂ ਐਨਕਾਂ ਵੀ ਦਿੱਤੀਆਂ ਜਾਣਗੀਆਂ | ਉਹਨਾਂ ਇਲਾਕਾ ਨਿਵਾਸੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਬੇਨਤੀ ਕੀਤੀ | ਇਸ ਮੌਕੇ ਹਾਜ਼ਰ ਮੈਂਬਰਾਂ ਵਿੱਚ ਲਾਇਨ ਸੁਰਿੰਦਰ ਪ੍ਰਕਾਸ਼ ਨਈਅਰ ਪੀ.ਆਰ.ਓ ਅਤੇ ਲਾਇਨ ਸਤਨਾਮ ਅਰੋੜਾ ਮੈਂਬਰਸ਼ਿਪ ਚੇਅਰਪਰਸਨ ਆਦਿ ਹਾਜ਼ਰ ਸਨ |