ਔੜ/ਝਿੰਗੜਾਂ, 22 ਨਵੰਬਰ (ਕੁਲਦੀਪ ਸਿੰਘ ਝਿੰਗੜ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਿਧਾਨ ਸਭਾ ਹਲਕਾ ਬੰਗਾ ਦੇ ਬਲਾਕ ਔੜ ਅਧੀਨ ਪੈਂਦੇ ਇਤਿਹਾਸਕ ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਦੇਹਰਾ ਲੱਖ ਦਾਤਾ ਪੀਰ ਨਿਗਾਹਾ ਛਿੰਝ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 23 ਨਵੰਬਰ ਦਿਨ ਐਤਵਾਰ ਨੂੰ ਕਮੇਟੀ ਦੇ ਮੁੱਖ ਹਾਲ ਵਿਖੇ ਕਰਵਾਇਆ ਜਾ ਰਿਹਾ ਹੈ | ਧਾਰਮਿਕ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਰੂਪ ਲਾਲ ਧੀਰ, ਪ੍ਰਧਾਨ ਅਮਰੀਕ ਸਿੰਘ ਪੁਰੇਵਾਲ, ਸਰਪੰਚ ਬਹਾਦਰ ਸਿੰਘ ਥਿਆੜਾ ਗੜ੍ਹੀ, ਗੁਦਾਵਰ ਸਿੰਘ ਤੇ ਬਲਵੀਰ ਸਿੰਘ ਦਦਰਾਲ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ 'ਚ ਨਾਮਵਰ ਗਿਆਨੀ ਜੋਗਾ ਸਿੰਘ ਦਾ ਕੀਰਤਨੀ ਜਥਾ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਇਸ ਮੌਕੇ ਲੱਖ ਦਾਤਾ ਪੀਰ ਨਿਗਾਹਾ ਛਿੰਝ ਕਮੇਟੀ ਦੇ ਅਹੁਦੇਦਾਰ, ਮੈਂਬਰਾਂ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |