ਬਲਾਚੌਰ, 22 ਨਵੰਬਰ (ਨਰੇਸ਼ ਧੌਲ) - ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਿੰਡ ਨਿਆਣਾ ਬੇਟ ਵਿਖੇ ਮਮਤਾ ਦਿਵਸ ਮਨਾਇਆ ਗਿਆ | ਜਿਸ ਦੌਰਾਨ ਸਿਹਤ ਵਿਭਾਗ ਦੇ ਕਰਮਚਾਰੀ ਐਲ. ਐਚ. ਵੀ ਕਮਲੇਸ਼ਵਤੀ ਤੇ ਮੈਡਮ ਸਰਬਜੀਤ ਕੌਰ ਵੱਲੋਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਜਣੇਪਾ ਸਰਕਾਰੀ ਹਸਪਤਾਲ ਵਿੱਚ ਕਰਾਉਣ ਲਈ ਪ੍ਰੇਰਿਤ ਕੀਤਾ ਗਿਆ | ਔਰਤਾਂ ਨੂੰ ਸਿਹਤ ਵਿਭਾਗ ਵੱਲੋਂ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਲੈਣ ਲਈ ਜਾਗਰੂਕ ਕੀਤਾ ਗਿਆ | ਆਭਾ ਹੈਲਥ ਕਾਰਡ ਬਣਾਉਣ ਅਤੇ ਮਲੇਰੀਆ, ਡੇਂਗੂ, ਚਿਕਨਗੁਨੀਆ ਦੇ ਲੱਛਣਾਂ ਤੇ ਬਚਾਓ ਸਬੰਧੀ ਵਿਸਥਾਰ ਪੂਰਵਕ ਦੱਸਿਆ ਗਿਆ | ਤੰਬਾਕੂ ਮੁਕਤ ਯੂਥ ਕੰਪੇਨ ਤਹਿਤ ਤੰਬਾਕੂ ਪਦਾਰਥਾਂ ਦਾ ਮਨੁੱਖੀ ਸਰੀਰ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਜਿਹੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਰਬਜੀਤ ਕੌਰ, ਜਸਬੀਰ ਕੌਰ, ਪਰਮਜੀਤ ਕੌਰ ਆਸ਼ਾ ਵਰਕਰ, ਨਰੇਸ਼ ਕੁਮਾਰੀ ਆਸ਼ਾ ਵਰਕਰ, ਬਲਵਿੰਦਰ ਕੌਰ ਆਂਗਣਵਾੜੀ ਵਰਕਰ, ਸੋਨਿਕਾ ਅਤੇ ਪਿੰਡ ਦੀਆਂ ਔਰਤਾਂ, ਬੱਚੇ ਆਦਿ ਹਾਜ਼ਰ ਸਨ |