ਬਲਾਚੌਰ, 22 ਨਵੰਬਰ (ਨਰੇਸ਼ ਧੌਲ) - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ. 295 ਤਹਿਸੀਲ ਬਲਾਚੌਰ ਦੀ ਮਹੀਨਾਵਾਰ ਮੀਟਿੰਗ ਤਜਿੰਦਰ ਸਿੰਘ ਜੋਤ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਪੰਜਾਬ ਦੇ ਉਪ ਪ੍ਰਧਾਨ ਦਿਲਦਾਰ ਸਿੰਘ ਚਾਹਲ, ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਢਿੱਲੋਂ, ਜ਼ਿਲ੍ਹਾ ਜਨਰਲ ਸਕੱਤਰ ਧਰਮਜੀਤ ਔੜ ਜ਼ਿਲ੍ਹਾ ਮੈਂਬਰ ਜਸਪਾਲ ਸ਼ਰਮਾ ਤਹਿਸੀਲ ਦੇ ਚੇਅਰਮੈਨ ਮਨੋਹਰ ਲਾਲ ਟਕਾਰਲਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਢਿੱਲੋ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਅਤੇ ਭਵਿੱਖ ਦੀ ਰਣਨੀਤੀ ਚਰਚਾ ਕਰਨ ਲਈ, 29 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਿਸ਼ਵਕਰਮਾ ਮੰਦਰ ਵਿਖੇ ਕੀਤੀ ਜਾ ਰਹੀ ਹੈ ਜਿਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ ਅਤੇ ਜਥੇਬੰਦੀ ਵੱਲੋਂ ਵੱਧ ਤੋਂ ਵੱਧ ਪ੍ਰੈਕਟੀਸ਼ਨਰਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ | ਇਸ ਕਨਵੈਨਸ਼ਨ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ ਸਮੂਹ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਇੱਕ ਮੰਚ 'ਤੇ ਇਕੱਠਾ ਕਰਨਾ ਅਤੇ ਉਨ੍ਹਾਂ ਦੇ ਹੱਕਾਂ ਤੇ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕਰਨਾ ਹੈ | ਕਨਵੈਨਸ਼ਨ ਦੌਰਾਨ ਜਥੇਬੰਦੀ ਦੀਆਂ ਪਿਛਲੀਆਂ ਪ੍ਰਾਪਤੀਆਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਭਵਿੱਖ ਦੀਆਂ ਕਾਰਵਾਈਆਂ ਦੀ ਰੂਪ-ਰੇਖਾ ਉਲੀਕੀ ਜਾਵੇਗੀ | ਇਸ ਤੋਂ ਇਲਾਵਾ, ਸਰਕਾਰ ਤੋਂ ਲੰਬਿਤ ਮੰਗਾਂ ਨੂੰ ਮਨਵਾਉਣ ਲਈ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ | ਮੀਟਿੰਗ ਵਿੱਚ ਹਾਜ਼ਰ ਹੋਏ ਗਿਆਨ ਸਿੰਘ, ਹਰਜਿੰਦਰ ਸਿੰਘ, ਬਲਦੇਵ ਸਿੰਘ, ਮਨਮੋਹਨ ਸਿੰਘ, ਭੁਪਿੰਦਰ ਸਿੰਘ, ਸੁਭਾਸ਼, ਪ੍ਰੇਮ, ਦਿਲਬਾਗ, ਬਹਾਦਰ ਸੁੱਧਾ ਮਾਜਰਾ, ਬਲਵੀਰ, ਜਤਿੰਦਰ ਪਾਲ ਅਤੇ ਹੋਰ ਸਬੰਧਤ ਸ਼ਖਸ਼ੀਅਤਾਂ ਹਾਜ਼ਰ ਸਨ |